ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਤਿੰਨ ਹੋਰ ਕਿਸਾਨਾਂ ਦੀ ਹੋਈ ਮੌਤ, ਕਾਨੂੰਨਾਂ ਨੂੰ ਰੱਦ ਕਰਨ ਦੀ ਸੀ ਮੰਗ
Published : Jan 12, 2021, 9:28 am IST
Updated : Jan 12, 2021, 9:54 am IST
SHARE ARTICLE
Avtar Singh
Avtar Singh

79 ਸਾਲ ਦੀ ਉਮਰ ’ਚ ਕਿਸਾਨੀ ਅੰਦੋਲਨ ਲਈ ਦਿੱਤੀ ਸ਼ਹਾਦਤ

ਨਵੀਂ ਦਿੱਲੀ: ਕਿਸਾਨਾਂ ਕੜਾਕੇ ਦੀ ਠੰਡ ਵਿਚ ਦਿੱਲੀ ਦੀਆ ਬਰੂਹਾਂ ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸ ਦੇ ਚਲਦੇ ਹੁਣ ਤਕ 70 ਤੋਂ ਵੱਧ ਕਿਸਾਨਾਂ ਦੀ ਦਿੱਲੀ ਅੰਦੋਲਨ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

Avtar Singh

ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਕਿਸਾਨ ਅਵਤਾਰ ਸਿੰਘ ਟਿੱਕਰੀ ਬਾਰਡਰ ਤੇ ਸ਼ਹੀਦ ਹੋ ਗਿਆ। ਅਵਤਾਰ ਸਿੰਘ ਨੂੰ ਟਰਾਲੀ ਵਿਚ ਪਏ ਨੂੰ ਹਾਰਟ ਅਟੈਕ ਆ ਗਿਆ। ਅਵਤਾਰ ਸਿੰਘ ਸੁਰੂ ਤੋਂ ਅੰਦੋਲਨ ਤੇ ਡਟਿਆ ਹੋਇਆ ਸੀ।  ਮਿਲੀ ਜਾਣਕਾਰੀ ਅਨੁਸਾਰ  ਉਹਨਾਂ ਦੀ ਉਮਰ 79 ਸਾਲ ਸੀ।

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਵੱਲੋਂ ਖ਼ੁਦਕੁਸ਼ੀ
ਕਿਸਾਨੀ ਧਰਨੇ ਵਿਚ ਸ਼ਾਮਿਲ ਇਕ ਹੋਰ ਕਿਸਾਨ ਬਾਬਾ ਨਸੀਬ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਖੁਦਖੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਇਹ ਕਿਸਾਨ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਕਿਸਾਨ ਨੇ ਇਹ ਕਦਮ ਕਾਨੂੰਨ ਰੱਦ ਨਾ ਹੋਣ ਤੋਂ ਦੁਖੀ ਹੋ ਕੇ ਚੁੱਕਿਆ ਹੈ। ਮ੍ਰਿਤਕ ਕਿਸਾਨ ਕੋਲੋਂ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ। ਇਸ ਕਿਸਾਨ ਨੇ ਦੇਰ ਰਾਤ ਲਾਇਸੰਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ ਹੈ।  

farmer

ਲੁਧਿਆਣਾ ਦੇ ਕਿਸਾਨ ਦੀ ਸੋਨੀਪਤ ’ਚ ਮੌਤ
ਕਿਸਾਨੀ ਧਰਨੇ ਵਿਚ ਸ਼ਾਮਿਲ ਲਾਭ ਸਿੰਘ ਨੇ ਸਿੰਘੂ ਬਾਰਡਰ ’ਤੇ ਜ਼ਹਿਰ ਨਿਗਲਿਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਇਸ ਕਿਸਾਨ
ਦਾ ਇਲਾਜ ਸੋਨੀਪਤ ਦੇ ਹਸਪਤਾਲ ’ਚ ਚੱਲ ਰਿਹਾ ਸੀ ਤੇ ਇਸ ਦੌਰਾਨ ਉਸਦੀ ਮੌਤ ਹੋ ਗਈ। ਇਸ ਕਿਸਾਨ ਦੀ ਉਮਰ 50 ਸਾਲ ਦੀ ਦੱਸੀ ਜਾ ਰਹੀ ਹੈ।

farmer
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement