ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਉਪਰਾਲਾ, ਬਾਰਡਰ ‘ਤੇ ਸਥਾਪਿਤ ਕੀਤਾ Mobile Museum
Published : Jan 12, 2021, 12:31 pm IST
Updated : Jan 12, 2021, 12:31 pm IST
SHARE ARTICLE
Mobile museum
Mobile museum

ਮੋਹਾਲੀ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਵੱਲੋਂ ਕੀਤੀ ਗਈ ਸੇਵਾ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਅੱਜ 48ਵੇਂ ਦਿਨ ਵੀ ਜਾਰੀ ਹੈ। ਮੋਰਚੇ ਵਿਚ ਸ਼ਮੂਲੀਅਤ ਕਰ ਰਹੇ ਬੱਚਿਆਂ ਤੇ ਨੌਜਵਾਨਾਂ ਨੂੰ  ਪੰਜਾਬ ਦੇ ਸੱਭਿਆਚਾਰ ਤੇ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਕਈ ਸੰਸਥਾਵਾਂ ਵੱਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ।

Mobile museum Mobile museum

ਇਸ ਦੇ ਚਲਦਿਆਂ ਨੌਜਵਾਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਿੰਘੂ ਬਾਰਡਰ ‘ਤੇ ਮੋਬਾਈਲ ਮਿਊਜ਼ੀਅਮ ਸਥਾਪਿਤ ਕੀਤਾ ਗਿਆ ਹੈ। ਇਹ ਸੇਵਾ ਮੋਹਾਲੀ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਵੱਲੋਂ ਕੀਤੀ ਗਈ।

Parvinder SinghParvinder Singh

ਅਜਾਇਬ ਘਰ ਵਿਚ ਸਿੱਖ ਇਤਿਹਾਸ ਦੀ ਝਲਕ ਦਿਖਾਈ ਦੇ ਰਹੀ ਹੈ। ਅਜਾਇਬ ਘਰ ਦੇ ਸੰਸਥਾਪਕ ਪਰਵਿੰਦਰ ਸਿੰਘ ਨੇ ਕਿਹਾ ਕਿ, ‘ਇਕ ਅਜਿਹਾ ਅਜਾਇਬ ਘਰ ਹੋਣਾ ਜ਼ਰੂਰੀ ਹੈ, ਜਿਸ ਜ਼ਰੀਏ ਸਾਡੀ ਪੀੜੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾ ਸਕੇ।‘ ਅਜਾਇਬ ਘਰ ਵਿਚ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ, ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਹੋਰ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਦਰਸਾਇਆ ਗਿਆ ਹੈ।

Mobile museum Mobile museum

ਇਸ ਤੋਂ ਇਲਾਵਾ ਹੋਰ ਸੰਸਥਾਵਾਂ ਵੀ ਮੋਰਚੇ ‘ਤੇ ਪਹੁੰਚੇ ਨੌਜਵਾਨਾਂ ਲਈ ਸੇਵਾਵਾਂ ਦੇ ਰਹੀਆਂ ਹਨ। ਕੁਝ ਸੰਸਥਾਵਾਂ ਵੱਲੋਂ ਬੱਚਿਆ ਦੀ ਪੜ੍ਹਾਈ ਜਾਰੀ ਰੱਖਣ ਲਈ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਿਤਾਬਾਂ ਦੀ ਮੁਫਤ ਸੇਵਾ ਵੀ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement