ਉੱਤਰੀ ਸਰਹੱਦ 'ਤੇ ਹਾਲਾਤ ਸਥਿਰ ਪਰ ਕੁਝ ਕਿਹਾ ਨਹੀਂ ਜਾ ਸਕਦਾ: ਫ਼ੌਜ ਮੁਖੀ ਜਨਰਲ ਮਨੋਜ ਪਾਂਡੇ
Published : Jan 12, 2023, 3:02 pm IST
Updated : Jan 12, 2023, 3:02 pm IST
SHARE ARTICLE
Army Chief Manoj Pande
Army Chief Manoj Pande

ਫੌਜ ਮੁਖੀ ਨੇ ਕਿਹਾ, ''ਸਾਡੀ ਫੌਜ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ”।


ਨਵੀਂ ਦਿੱਲੀ: ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ 'ਤੇ ਹਾਲਾਤ 'ਸਥਿਰ' ਹੈ ਪਰ 'ਕੁਝ ਕਿਹਾ ਨਹੀਂ ਜਾ ਸਕਦਾ’ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਢੁਕਵੀਂ ਗਿਣਤੀ ਵਿਚ ਭਾਰਤੀ ਸੈਨਿਕਾਂ ਦੀ ਤੈਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਉਜ਼ਬੇਕਿਸਤਾਨ ਕਫ਼ ਸੀਰਪ ਮਾਮਲਾ: ਦਵਾ ਕੰਪਨੀ Marion Biotech ਦਾ ਲਾਇਸੈਂਸ ਮੁਅੱਤਲ

ਸੈਨਾ ਦਿਵਸ ਤੋਂ ਪਹਿਲਾਂ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਰਲ ਪਾਂਡੇ ਨੇ ਇਹ ਵੀ ਕਿਹਾ ਕਿ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਤਾਇਨਾਤ ਸੈਨਿਕਾਂ ਨੇ ਵਿਰੋਧੀ ਦੇ ਕਿਸੇ ਵੀ ਨਾਪਾਕ ਇਰਾਦੇ ਨੂੰ ਮਜ਼ਬੂਤੀ ਨਾਲ ਨਾਕਾਮ ਕਰਨ ਲਈ ਮਜ਼ਬੂਤ ​​ਸਥਿਤੀ ਬਣਾਈ ਰੱਖੀ ਹੈ।

ਇਹ ਵੀ ਪੜ੍ਹੋ: ਧੋਨੀ ਅਤੇ ਕੋਹਲੀ ਦੀਆਂ ਧੀਆਂ ਬਾਰੇ ਅਸ਼ਲੀਲ ਟਿੱਪਣੀਆਂ ਨੂੰ ਲੈ ਕੇ FIR ਦਰਜ ਕਰੇ ਦਿੱਲੀ ਪੁਲਿਸ: ਸਵਾਤੀ ਮਾਲੀਵਾਲ 

ਉਹਨਾਂ ਕਿਹਾ ਕਿ ਸਥਿਤੀ ਸਥਿਰ ਅਤੇ ਕਾਬੂ ਹੇਠ ਹੈ ਪਰ ਕੁਝ ਕਿਹਾ ਨਹੀਂ ਜਾ ਸਕਦਾ ਅਤੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਐਲਏਸੀ ਦੇ ਨਾਲ-ਨਾਲ ਲੋੜੀਂਦੀ ਫੋਰਸ ਤਾਇਨਾਤ ਕੀਤੀ ਗਈ ਹੈ। ਜਨਰਲ ਪਾਂਡੇ ਨੇ ਕਿਹਾ, ''ਸਾਡੀਆਂ ਫੌਜਾਂ ਮਜ਼ਬੂਤ ​​ਸਥਿਤੀ ਬਣਾਈ ਰੱਖਣ 'ਚ ਸਫਲ ਰਹੀਆਂ ਹਨ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਸੱਤ ਵਿਚੋਂ ਪੰਜ ਮੁੱਦਿਆਂ ਨੂੰ ਸੁਲਝਾਉਣ ਵਿਚ ਕਾਮਯਾਬ ਹੋ ਗਈਆਂ ਹਨ। ਫੌਜ ਮੁਖੀ ਨੇ ਕਿਹਾ, ''ਸਾਡੀ ਫੌਜ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ”।

ਇਹ ਵੀ ਪੜ੍ਹੋ: ਭਾਰਤ ਜੋੜੋ ਯਾਤਰਾ ਦੌਰਾਨ ਬੋਲੇ ਰਾਹੁਲ ਗਾਂਧੀ, ‘ਨੋਟਬੰਦੀ ਅਤੇ GST ਨੇ ਲੁਧਿਆਣਾ ਨੂੰ ਪਹੁੰਚਾਇਆ ਨੁਕਸਾਨ’ 

ਜੰਮੂ-ਕਸ਼ਮੀਰ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਜਨਰਲ ਪਾਂਡੇ ਨੇ ਕਿਹਾ ਕਿ ਫਰਵਰੀ 2021 'ਚ ਕੰਟਰੋਲ ਰੇਖਾ 'ਤੇ ਜੰਗਬੰਦੀ 'ਤੇ ਹੋਏ ਸਮਝੌਤੇ ਨੂੰ ਲਾਗੂ ਕੀਤਾ ਜਾ ਰਿਹਾ ਹੈ। ਹਾਲਾਂਕਿ ਉਹਨਾਂ ਨੇ ਅੱਗੇ ਕਿਹਾ ਕਿ ਅੱਤਵਾਦ ਅਤੇ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਸਰਹੱਦ ਪਾਰ ਤੋਂ ਸਮਰਥਨ ਅਜੇ ਵੀ ਜਾਰੀ ਹੈ। ਫੌਜ ਮੁਖੀ ਨੇ ਇਹ ਵੀ ਕਿਹਾ ਕਿ ਫੌਜ ਦੀ ਤੋਪਖਾਨਾ ਰੈਜੀਮੈਂਟ ਵਿਚ ਮਹਿਲਾ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement