ਭੜਕਾਊ ਸਮੱਗਰੀ ਮਾਮਲਾ : ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਦੀ ਕਾਰਵਾਈ, 97 ਫੀਸਦੀ ਅਕਾਊਂਟ ਕੀਤੇ ਬਲਾਕ
Published : Feb 12, 2021, 6:31 pm IST
Updated : Feb 12, 2021, 6:31 pm IST
SHARE ARTICLE
twetter
twetter

ਸਰਕਾਰ ਦੇ ਇਤਰਾਜ਼ਾਂ ਤੋਂ ਬਾਅਦ ਕੀਤੀ ਕਾਰਵਾਈ

ਨਵੀਂ ਦਿੱਲੀ : ਕਿਸਾਨੀ ਅੰਦੋਲਨ ਦੌਰਾਨ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਨੂੰ ਲੈ ਕੇ ਸਰਕਾਰ ਵਲੋਂ ਸੋਸ਼ਲ ਸਾਈਟਾਂ 'ਤੇ ਕਾਰਵਾਈ ਦਾ ਦਬਾਅ ਬਣਾਏ ਜਾਣ ਬਾਅਦ ਟਵਿੱਟਰ ਨੇ ਵੱਡੀ ਗਿਣਤੀ ਅਕਾਉਂਟ ਬਲਾਕ ਕਰ ਦਿਤੇ ਹਨ। ਇਸ ਸਬੰਧੀ ਕੇਂਦਰੀ ਸੂਚਨਾ ਤਕਨਾਲੋਜੀ ਮੰਤਰਾਲਾ ਵਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਟਵਿੱਟਰ ਨੇ ਅਜਿਹੇ 97 ਫੀਸਦੀ ਅਕਾਊਂਟ ਬਲਾਕ ਕਰ ਦਿੱਤੇ ਹਨ।

twittertwitter

ਸੂਤਰਾਂ ਮੁਤਾਬਕ ਇਹ ਕਦਮ ਬੀਤੇ ਦਿਨੀਂ ਟਵਿੱਟਰ ਦੇ ਪ੍ਰਤੀਨਿਧੀਆਂ ਅਤੇ ਸੂਚਨਾ ਤੇ ਤਕਨਾਲੋਜੀ ਸਕੱਤਰ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਚੁੱਕਿਆ ਗਿਆ। ਬੈਠਕ 'ਚ ਅਮਰੀਕੀ ਮਾਈਕ੍ਰੋਬਲੌਗਿੰਗ ਮੰਚ ਨੂੰ ਸਥਾਨਕ ਕਾਨੂੰਨ ਦਾ ਪਾਲਣ ਕਰਨ ਦੀ ਸਖ਼ਤ ਹਿਦਾਇਤ ਦਿੱਤੀ ਗਈ ਸੀ।

twittertwitter

ਸੂਤਰਾਂ ਅਨੁਸਾਰ ਟਵਿੱਟਰ ਨੇ ਆਦੇਸ਼ਾਂ ਦਾ ਪਾਲਣ ਕਰਦਿਆਂ ਲਿਸਟ ਵਿਚ ਸ਼ਾਮਲ ਅਕਾਊਂਟ 'ਚੋਂ 97 ਫੀਸਦੀ ਨੂੰ ਬਲਾਕ ਕਰ ਦਿੱਤਾ ਹੈ। ਇਸ ਸਬੰਧੀ ਭਾਵੇਂ ਟਵਿੱਟਰ ਵੱਲੋਂ ਅਜੇ ਤਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ, ਪਰ ਇਸ ਨੂੰ ਸਰਕਾਰ ਦੇ ਦਬਾਅ ਵਜੋਂ ਚੁੱਕੇ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

twittertwitter

ਕਾਬਲੇਗੌਰ ਹੈ ਕਿ ਕਿਸਾਨੀ ਅੰਦੋਲਨ ਬਾਰੇ ਭੜਕਾਊ ਸਮੱਗਰੀ ਪੋਸਟ ਕਰਨ ਨੂੰ ਲੈ ਕੇ 4 ਫਰਵਰੀ ਨੂੰ ਟਵਿੱਟਰ ਨੂੰ ਪਾਕਿਸਤਾਨ ਅਤੇ ਖ਼ਾਲਿਸਤਾਨ ਸਮਰਥਕਾਂ ਨਾਲ ਸੰਬੰਧ ਰੱਖਣ  ਵਾਲੇ 1,178 ਅਕਾਊਂਟ ਬਲਾਕ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਸਿਲਸਿਲੇ 'ਚ 257 ਟਵੀਟ ਅਤੇ ਟਵਿੱਟਰ ਹੈਂਡਲ ਬਲਾਕ ਕਰਨ ਲਈ ਕਿਹਾ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement