ਤਾਮਿਲਨਾਡੂ ਪਟਾਕਾ ਫ਼ੈਕਟਰੀ ਹਾਦਸੇ ਲਈ PM ਮੋਦੀ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
Published : Feb 12, 2021, 6:04 pm IST
Updated : Feb 12, 2021, 6:04 pm IST
SHARE ARTICLE
pm modi
pm modi

ਤਾਮਿਲਨਾਡੂ ਦੇ ਵਿਰੂਧੁਨਗਰ ਵਿਚ ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਹਾਜ਼ਰ ਕੀਤਾ ਹੈ।

ਨਵੀਂ ਦਿੱਲੀ- ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ।  ਅੱਗ ਲੱਗਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ, ਇੱਕ ਔਰਤ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

pm modipm modi

ਇਸ ਵਿਚਕਾਰ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਤਾਮਿਲਨਾਡੂ ਦੇ ਵਿਰੂਧੁਨਗਰ ਵਿਚ ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਹਾਜ਼ਰ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ 'ਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਘਰਦਿਆਂ ਲਈ ਪੀ.ਐਮ.ਐਨ.ਆਰ.ਐਫ. ਵੱਲੋਂ ਹਰੇਕ ਨੂੰ 2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।

pm modi tweetpm modi tweet

ਇਸ ਤੋਂ ਪਹਿਲਾ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਅੱਗ ਹਾਦਸੇ ਸੰਬੰਧੀ ਰਾਜ ਸਰਕਾਰ ਤੋਂ ਤੁਰੰਤ ਮਦਦ ਦੀ ਅਪੀਲ ਕੀਤੀ ਹੈ। ਉਸ ਨੇ ਟਵੀਟ ਕਰਕੇ ਕਿਹਾ, 'ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਪਟਾਖਿਆਂ ਦੇ ਪੀੜਤਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਉਨ੍ਹਾਂ ਬਾਰੇ ਸੋਚਦਾ ਹਾਂ।  ਮੈਂ ਰਾਜ ਸਰਕਾਰ ਨੂੰ ਤੁਰੰਤ ਬਚਾਅ, ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement