ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ
Published : Feb 12, 2021, 3:04 pm IST
Updated : Feb 12, 2021, 4:18 pm IST
SHARE ARTICLE
manisha and novedeep
manisha and novedeep

ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।

ਚੰਡੀਗੜ੍ਹ: ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। 

Manisha GulatiManisha Gulati

ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ। 

Nodeep KaurNodeep Kaur

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੈਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement