ਟੀਐਮਸੀ ਸਾਂਸਦ ਦਿਨੇਸ਼ ਤ੍ਰਿਵੇਦੀ ਨੇ ਰਾਜ ਸਭਾ 'ਚ ਕੀਤਾ ਅਸਤੀਫ਼ੇ ਦਾ ਐਲਾਨ
Published : Feb 12, 2021, 2:10 pm IST
Updated : Feb 12, 2021, 2:52 pm IST
SHARE ARTICLE
Dinesh Trivedi
Dinesh Trivedi

ਪੱਛਮੀ ਬੰਗਾਲ ਦੇ ਲੋਕਾਂ ਲਈ ਕੰਮ ਜਾਰੀ ਰੱਖਾਂਗਾ- ਟੀਐਮਸੀ ਆਗੂ

ਨਵੀਂ ਦਿੱਲੀ: ਟੀਐਮਸੀ ਸੰਸਦ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਅੱਜ ਰਾਜ ਸਭਾ ਵਿਚ ਅਤਸੀਫ਼ੇ ਦਾ ਐਲਾਨ ਕੀਤਾ ਹੈ। ਅਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਟੀਐਮਸੀ ਆਗੂ ਨੇ ਕਿਹਾ ਕਿ ਸਾਡੇ ਸੂਬੇ ਵਿਚ ਹਿੰਸਾ ਹੋ ਰਹੀ ਹੈ। ਅਸੀਂ ਇੱਥੇ ਕੁਝ ਨਹੀਂ ਬੋਲ ਸਕਦੇ। ਉਹਨਾਂ ਕਿਹਾ ਮੈਂ ਅਪਣੀ ਪਾਰਟੀ ਦਾ ਸ਼ੁਕਰਗੁਜ਼ਾਰ ਹਾਂ ਕਿ ਉਹਨਾਂ ਨੇ ਮੈਨੂੰ ਇੱਥੇ ਭੇਜਿਆ ਹੈ।

Dinesh TrivediDinesh Trivedi

ਉਹਨਾਂ ਨੇ ਅੱਗੇ ਕਿਹਾ, ‘ਜਿਸ ਤਰ੍ਹਾਂ ਦੀ ਹਿੰਸਾ ਹੋ ਰਹੀ ਹੈ, ਮੈਨੂੰ ਇੱਥੇ ਬਹੁਤ ਘੁਟਣ ਮਹਿਸੂਸ ਹੋ ਰਹੀ ਹੈ। ਸੂਬੇ ਵਿਚ ਹੋ ਰਹੀ ਹਿੰਸਾ ‘ਤੇ ਅਸੀਂ ਕੁਝ ਨਹੀਂ ਕਰ ਸਕਦੇ। ਮੇਰੀ ਆਤਮਾ ਕਹਿ ਰਹੀ ਹੈ ਕਿ ਇੱਥੇ ਬੈਠੇ-ਬੈਠੇ ਤੁਸੀਂ ਕੁਝ ਨਹੀਂ ਕਰ ਰਹੇ ਹੋ ਤਾਂ ਇਸ ਤੋਂ ਚੰਗਾ ਹੈ ਕਿ ਤੁਸੀਂ ਤਿਆਗ ਪੱਤਰ ਦੇ ਦਿਓ’। ਟੀਐਮਸੀ ਆਗੂ ਨੇ ਕਿਹਾ ਕਿ ਮੈਂ ਪੱਛਮੀ ਬੰਗਾਲ ਦੇ ਲੋਕਾਂ ਲਈ ਕੰਮ ਜਾਰੀ ਰੱਖਾਂਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement