Manish Sisodia Bail: ਮਨੀਸ਼ ਸਿਸੋਦੀਆ ਨੂੰ ਮਿਲੀ ਤਿੰਨ ਦਿਨ ਦੀ ਜ਼ਮਾਨਤ, ਭਤੀਜੀ ਦੇ ਵਿਆਹ ਵਿਚ ਹੋਣਗੇ ਸ਼ਾਮਲ
Published : Feb 12, 2024, 5:46 pm IST
Updated : Feb 12, 2024, 5:46 pm IST
SHARE ARTICLE
Manish Sisodia Bail
Manish Sisodia Bail

ਮਨੀਸ਼ ਸਿਸੋਦੀਆ ਨੇ ਆਪਣੀ ਭਤੀਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਖਨਊ ਜਾਣਾ ਹੈ

Manish Sisodia Bail:  ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਲਗਭਗ ਇੱਕ ਸਾਲ ਬਾਅਦ ਰਾਹਤ ਦੀ ਖ਼ਬਰ ਮਿਲੀ ਹੈ। ਉਹ ਭਲਕੇ ਤਿੰਨ ਦਿਨਾਂ ਲਈ ਜੇਲ੍ਹ ਤੋਂ ਬਾਹਰ ਆਉਣਗੇ। ਅਸਲ ਵਿਚ ਉਹਨਾਂ ਨੂੰ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਮਿਲੀ ਹੈ। ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲੀ ਹੈ। 

ਮਨੀਸ਼ ਸਿਸੋਦੀਆ ਨੇ ਆਪਣੀ ਭਤੀਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਖਨਊ ਜਾਣਾ ਹੈ। ਉਹ 13 ਤੋਂ 15 ਫਰਵਰੀ ਤੱਕ ਲਖਨਊ ਜਾ ਸਕਣਗੇ। ਭਤੀਜੀ ਦਾ ਵਿਆਹ 14 ਫਰਵਰੀ ਨੂੰ ਹੈ। ਹਾਲਾਂਕਿ ਈਡੀ ਨੇ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ।

ਇਸ ਤੋਂ ਪਹਿਲਾਂ ਸਿਸੋਦੀਆ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਹੀ ਹਿਰਾਸਤ ਪੈਰੋਲ ਮਿਲੀ ਸੀ। ਇਸ ਮੁਤਾਬਕ ਉਹ ਹਫ਼ਤੇ 'ਚ ਇਕ ਵਾਰ ਆਪਣੀ ਬੀਮਾਰ ਪਤਨੀ ਸੀਮਾ ਸਿਸੋਦੀਆ ਨੂੰ ਮਿਲ ਸਕਦੇ ਹਨ। ਡਾਕਟਰਾਂ ਮੁਤਾਬਕ ਸੀਮਾ ਸਿਸੋਦੀਆ ਪਿਛਲੇ 23 ਸਾਲਾਂ ਤੋਂ ਨਿਊਰੋ ਨਾਲ ਸਬੰਧਤ ਬੀਮਾਰੀ ਮਲਟੀਪਲ ਸਕਲੇਰੋਸਿਸ ਤੋਂ ਪੀੜਤ ਹੈ। ਇਹ ਇੱਕ ਆਟੋਇਮਿਊਨ ਰੋਗ ਹੈ। ਇਸ ਵਿਚ ਮਨ ਹੌਲੀ-ਹੌਲੀ ਸਰੀਰ ਉੱਤੇ ਕਾਬੂ ਗੁਆ ਲੈਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਘਰ 'ਚ ਇਕੱਲੀ ਰਹਿਣ ਕਾਰਨ ਸੀਮਾ ਸਿਸੋਦੀਆ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ ਅਤੇ ਤਣਾਅ ਕਾਰਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਹੈ।  

 (For more Punjabi news apart from 'Manish Sisodia Bail, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement