ਨੌਕਰੀਪੇਸ਼ਾ ਲੋਕਾਂ ਨੂੰ ਵੱਡਾ ਝਟਕਾ, PF ਵਿਆਜ ਦਰਾਂ 'ਚ ਕਟੌਤੀ, 4 ਦਹਾਕਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ
Published : Mar 12, 2022, 3:46 pm IST
Updated : Mar 12, 2022, 3:46 pm IST
SHARE ARTICLE
Employees' Provident Fund Rate For 2021-22 Slashed To 8.1% From 8.5%
Employees' Provident Fund Rate For 2021-22 Slashed To 8.1% From 8.5%

ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਸ਼ਨੀਵਾਰ ਨੂੰ ਵਿੱਤੀ ਸਾਲ 2021-22 ਲਈ ਪੀਐਫ ਜਮ੍ਹਾਂ 'ਤੇ ਵਿਆਜ ਦਰ ਨੂੰ ਘਟਾ ਕੇ 8.1 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਸ਼ਨੀਵਾਰ ਨੂੰ ਵਿੱਤੀ ਸਾਲ 2021-22 ਲਈ ਪੀਐਫ ਜਮ੍ਹਾਂ 'ਤੇ ਵਿਆਜ ਦਰ ਨੂੰ ਘਟਾ ਕੇ 8.1 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਹ ਚਾਰ ਦਹਾਕਿਆਂ ਤੋਂ ਵੱਧ ਸਮੇਂ ਵਿਚ ਸਭ ਤੋਂ ਘੱਟ ਵਿਆਜ ਦਰ ਹੈ। ਵਿੱਤੀ ਸਾਲ 2020-21 'ਚ ਇਹ ਦਰ 8.5 ਫੀਸਦੀ ਸੀ। ਇਸ ਤੋਂ ਪਹਿਲਾਂ EPF 'ਤੇ ਸਭ ਤੋਂ ਘੱਟ ਵਿਆਜ ਦਰ 1977-78 'ਚ 8 ਫੀਸਦੀ ਸੀ।

EPFO EPFO

ਦੇਸ਼ ਵਿਚ ਈਪੀਐਫਓ ਦੇ ਕਰੀਬ ਪੰਜ ਕਰੋੜ ਮੈਂਬਰ ਹਨ। ਇਕ ਸੂਤਰ ਨੇ ਕਿਹਾ, "ਈਪੀਐਫਓ ਦੀ ਸਿਖਰ ਫੈਸਲਾ ਲੈਣ ਵਾਲੀ ਸੰਸਥਾ ਸੈਂਟਰਲ ਬੋਰਡ ਆਫ ਟਰੱਸਟੀਜ਼ ਦੀ ਸ਼ਨੀਵਾਰ ਨੂੰ ਮੀਟਿੰਗ ਹੋਈ, ਜਿਸ ਵਿਚ 2021-22 ਲਈ ਈਪੀਐਫ 'ਤੇ ਵਿਆਜ ਦਰ ਨੂੰ 8.1 ਫੀਸਦੀ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ"।

EPFOEPFO

ਕਿਰਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਈਪੀਐਫਓ ਦੇ ਕੇਂਦਰੀ ਟਰੱਸਟੀ ਬੋਰਡ ਨੇ ਵਿੱਤੀ ਸਾਲ 2021-2 ਲਈ 8.1% ਦੀ ਵਿਆਜ ਦਰ ਦੀ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। EPFO ਬੋਰਡ ਦੀ ਸਿਫਾਰਿਸ਼ ਨੂੰ ਜਲਦੀ ਹੀ ਵਿੱਤ ਮੰਤਰਾਲੇ ਨੂੰ ਭੇਜਿਆ ਜਾਵੇਗਾ। EPFO ਦੇ ਕੇਂਦਰੀ ਟਰੱਸਟੀ ਬੋਰਡ ਦੀ ਮੀਟਿੰਗ ਗੁਵਾਹਟੀ ਵਿਚ ਹੋਈ।

EPFOEPFO

ਕਰਮਚਾਰੀ ਭਵਿੱਖ ਸੰਗਠਨ ਦਾ ਇਹ ਫੈਸਲਾ ਬੇਸ਼ੱਕ ਨੌਕਰੀਪੇਸ਼ਾ ਲੋਕਾਂ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਇਸ ਫੈਸਲੇ ਨੇ ਈਪੀਐਫਓ ਦੇ ਕਰੀਬ 6 ਕਰੋੜ ਲੋਕਾਂ ਨੂੰ ਝਟਕਾ ਦਿੱਤਾ ਹੈ। ਇਕ ਪਾਸੇ ਜਿੱਥੇ ਦੇਸ਼ 'ਚ ਲੋਕ ਮਹਿੰਗਾਈ ਨਾਲ ਜੂਝ ਰਹੇ ਹਨ, ਅਜਿਹੇ 'ਚ ਵੀ ਸਰਕਾਰ ਨੇ ਪੀਐੱਫ 'ਤੇ ਵਿਆਜ ਘਟਾ ਦਿੱਤਾ ਹੈ। ਵਿੱਤੀ ਸਾਲ 1977-78 ਵਿਚ EPFO ​​ਨੇ 8% ਦੀ ਵਿਆਜ ਦਰ ਤੈਅ ਕੀਤੀ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement