ਨਵੀਂ ਦਿੱਲੀ ਸਟੇਸ਼ਨ ’ਤੇ ਭਾਜੜ ਮਾਮਲਾ : 33 ਪ੍ਰਭਾਵਤ ਪਰਵਾਰਾਂ ਨੂੰ 2.01 ਕਰੋੜ ਰੁਪਏ ਦਾ ਮੁਆਵਜ਼ਾ ਦਿਤਾ ਗਿਆ : ਰੇਲ ਮੰਤਰੀ
Published : Mar 12, 2025, 11:08 pm IST
Updated : Mar 12, 2025, 11:08 pm IST
SHARE ARTICLE
Ashwani Vaishnav
Ashwani Vaishnav

ਮ੍ਰਿਤਕਾਂ ਦੀ ਗਿਣਤੀ ਸਾਂਝੀ ਨਹੀਂ ਕੀਤੀ

ਨਵੀਂ ਦਿੱਲੀ : ਸਰਕਾਰ ਨੇ ਬੁਧਵਾਰ ਨੂੰ ਲੋਕ ਸਭਾ ਨੂੰ ਦਸਿਆ ਕਿ 15 ਫ਼ਰਵਰੀ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ’ਚ ਮਾਰੇ ਗਏ ਜਾਂ ਜ਼ਖਮੀ ਹੋਏ 33 ਲੋਕਾਂ ਦੇ ਪਰਵਾਰਾਂ ਨੂੰ ਕੁਲ 2.01 ਕਰੋੜ ਰੁਪਏ ਦਾ ਮੁਆਵਜ਼ਾ ਦਿਤਾ ਗਿਆ ਹੈ। 

ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਲੋਕ ਸਭਾ ’ਚ ਇਕ ਸਵਾਲ ਦੇ ਲਿਖਤੀ ਜਵਾਬ ’ਚ ਕਿਹਾ ਕਿ ਇਸ ਮਾਮਲੇ ’ਚ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 2.50 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ ਇਕ ਲੱਖ ਰੁਪਏ ਮੁਆਵਜ਼ਾ ਦਿਤਾ ਗਿਆ ਹੈ। ਪਰਿਆਗਰਾਜ ਮਹਾਕੁੰਭ ਮੇਲੇ ’ਚ ਆਉਣ ਵਾਲੇ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ 15 ਫ਼ਰਵਰੀ ਦੀ ਸ਼ਾਮ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਚ ਗਈ ਸੀ। 

ਵੈਸ਼ਣਵ ਨੇ ਮੰਗਲਵਾਰ ਨੂੰ ਸੰਸਦ ’ਚ ਅਪਣੇ ਜਵਾਬ ’ਚ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਸਾਂਝੀ ਨਹੀਂ ਕੀਤੀ ਪਰ ਅਧਿਕਾਰੀਆਂ ਨੇ ਕਿਹਾ ਸੀ ਕਿ ਭਾਜੜ ’ਚ 18 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਵੈਸ਼ਣਵ ਨੇ ਕਿਹਾ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿਤੇ ਗਏ ਹਨ।

Tags: stampede

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement