ਭਾਰਤ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ’ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ
Published : Mar 12, 2026, 10:16 am IST
Updated : Mar 12, 2026, 10:16 am IST
SHARE ARTICLE
US President Donald Trump preparing for major action against India
US President Donald Trump preparing for major action against India

16 ਦੇਸ਼ਾਂ ਦੇ ਉਦਯੋਗਿਕ ਉਤਪਾਦਨ ਦੀ ਕੀਤੀ ਜਾਵੇਗੀ ਜਾਂਚ, ਲਗਾਇਆ ਜਾ ਸਕਦਾ ਹੈ ਹੋਰ ਟੈਰਿਫ਼

ਵਾਸ਼ਿੰਗਟਨ : ਮੱਧ ਪੂਰਬ ’ਚ ਚੱਲ ਰਹੀ ਜੰਗ ਦਰਮਿਆਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਵਿਰੁੱਧ ਵੱਡੀ ਕਾਰਵਾਈ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । ਟਰੰਪ ਭਾਰਤ 'ਤੇ ਹੋਰ ਟੈਰਿਫ ਲਗਾ ਸਕਦੇ ਹਨ । ਅਮਰੀਕਾ ਨੇ ਭਾਰਤ ਦੀ ਉਦਯੋਗਿਕ ਉਤਪਾਦਨ ਸਮਰੱਥਾ ਦੀ ਜਾਂਚ ਦੇ ਹੁਕਮ ਦਿੱਤੇ ਹਨ । ਇਹ ਜਾਂਚ 1974 ਦੇ ਵਪਾਰ ਐਕਟ ਦੀ ਧਾਰਾ 301 ਦੇ ਤਹਿਤ ਕੀਤੀ ਜਾਵੇਗੀ । ਇਹ ਜਾਂਚ ਭਾਰਤ ਸਮੇਤ ਲਗਭਗ 16 ਦੇਸ਼ਾਂ ਨੂੰ ਕਵਰ ਕਰੇਗੀ । ਜਾਂਚ ਪੂਰੀ ਹੋਣ ਤੋਂ ਬਾਅਦ ਟਰੰਪ ਭਾਰਤ ਸਮੇਤ ਸਾਰੇ 16 ਦੇਸ਼ਾਂ ਦੇ ਸਮਾਨ 'ਤੇ ਨਵੇਂ ਟੈਰਿਫ ਲਗਾ ਸਕਦੇ ਹਨ।
ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਅਧਿਕਾਰਤ ਤੌਰ 'ਤੇ ਜਾਂਚ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੁਆਰਾ ਲਗਾਏ ਗਏ ਟੈਰਿਫਾਂ ਨੂੰ ਗੈਰ-ਕਾਨੂੰਨੀ ਐਲਾਨ ਕਰਨ ਅਤੇ ਉਨ੍ਹਾਂ ਨੂੰ ਰੱਦ ਕਰਨ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਸਾਰੇ ਦੇਸ਼ਾਂ 'ਤੇ ਨਵਾਂ 15 ਪ੍ਰਤੀਸ਼ਤ ਟੈਰਿਫ ਲਗਾਇਆ । ਹੁਣ ਭਾਰਤ ਸਮੇਤ 16 ਪ੍ਰਮੁੱਖ ਅਰਥਵਿਵਸਥਾਵਾਂ ਦੀ ਉਤਪਾਦਨ ਸਮਰੱਥਾ ਦੀ ਜਾਂਚ ਕੀਤੀ ਜਾਵੇਗੀ । ਇਸ ਸੂਚੀ ਵਿੱਚ ਭਾਰਤ, ਚੀਨ, ਯੂਰਪੀਅਨ ਯੂਨੀਅਨ, ਮੈਕਸੀਕੋ, ਜਾਪਾਨ, ਦੱਖਣੀ ਕੋਰੀਆ, ਤਾਈਵਾਨ, ਸਵਿਟਜ਼ਰਲੈਂਡ, ਨਾਰਵੇ, ਇੰਡੋਨੇਸ਼ੀਆ, ਸਿੰਗਾਪੁਰ, ਥਾਈਲੈਂਡ, ਮਲੇਸ਼ੀਆ, ਕੰਬੋਡੀਆ, ਵੀਅਤਨਾਮ ਅਤੇ ਬੰਗਲਾਦੇਸ਼ ਸ਼ਾਮਲ ਹਨ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement