ਕੋਵਿਡ-19: ਭਾਰਤ ਵਿਚ 24 ਘੰਟਿਆਂ ‘ਚ 1000 ਨਵੇਂ ਮਾਮਲੇ, ਦੇਸ਼ ਵਿਚ ਵਧੀ ਚਿੰਤਾ
Published : Apr 12, 2020, 8:03 am IST
Updated : Apr 12, 2020, 8:05 am IST
SHARE ARTICLE
Photo
Photo

ਸ਼ਨੀਵਾਰ ਨੂੰ ਅਜਿਹਾ ਪਹਿਲੀ ਵਾਰ ਹੋਇਆ ਜਦੋਂ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਰੀਜਾਂ ਦੀ ਗਿਣਤੀ 1000 ਤੋਂ ਪਾਰ ਹੋ ਗਈ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸ਼ਨੀਵਾਰ ਨੂੰ ਅਜਿਹਾ ਪਹਿਲੀ ਵਾਰ ਹੋਇਆ ਜਦੋਂ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਰੀਜਾਂ ਦੀ ਗਿਣਤੀ 1000 ਤੋਂ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਦੇ 1000 ਨਵੇਂ ਮਾਮਲੇ ਸਾਹਮਣੇ ਆਏ।

File photoFile photo

ਸਭ ਤੋਂ ਜ਼ਿਆਦਾ ਮਰੀਜ ਦਿੱਲੀ ਅਤੇ ਮਹਾਰਾਸ਼ਟਰਾ ਤੋਂ ਹਨ। ਦਿੱਲੀ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1 ਹਜ਼ਾਰ ਤੋਂ ਪਾਰ ਹੋਣ ਵਾਲੀ ਹੈ। ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੂਜਾ ਅਜਿਹਾ ਸ਼ਹਿਰ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

File photoFile photo

ਕੋਰੋਨਾ ਵਾਇਰਸ ਦੇ ਵਧ ਰਹੇ ਖਤਰੇ ਨੂੰ ਦੇਖਦੇ ਹੋਏ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸਿੰਗ ਹੋਈ। ਇਸ ਦੌਰਾਨ ਲੌਕਡਾਊਨ ਵਧਾਉਣ ਸਬੰਧੀ ਚਰਚਾ ਕੀਤੀ ਗਈ ਅਤੇ ਜ਼ਿਆਦਾਤਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਇਸ ‘ਤੇ ਸਹਿਮਤੀ ਪ੍ਰਗਟਾਈ ਹੈ।

America Covid-19 CoronaVirus Indian File Photo

ਪ੍ਰਧਾਨ ਮੰਤਰੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੰਜਾਬ, ਰਾਜਸਥਾਨ, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ ਅਤੇ ਕਰਨਾਟਕਾ ਦੀਆਂ ਸਰਕਾਰਾਂ ਨੇ ਅਪਣੇ ਸੂਬਿਆਂ ਵਿਚ ਲੌਕਡਾਊਨ 30 ਅਪ੍ਰੈਲ ਤੱਕ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ, 1,727,506 ਹੋ ਗਈ ਹੈ। ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7500 ਤੋਂ ਉੱਪਰ ਚਲੀ ਗਈ ਹੈ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement