ਦਿੱਲੀ ਵਿਚ ਕੋਰੋਨਾ ਦਾ ਕਹਿਰ, ਦੁਪਹਿਰ 12 ਵਜੇ ਅਹਿਮ ਬੈਠਕ ਕਰਨਗੇ ਅਰਵਿੰਦ ਕੇਜਰੀਵਾਲ
Published : Apr 12, 2021, 10:23 am IST
Updated : Apr 12, 2021, 10:23 am IST
SHARE ARTICLE
Arvind Kejriwal
Arvind Kejriwal

24 ਘੰਟਿਆਂ ਦੌਰਾਨ ਦਿੱਲੀ ਵਿਚ 10,774 ਨਵੇਂ ਕੇਸ ਸਾਹਮਣੇ ਆਏ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਇਕ ਅਹਿਮ ਬੈਠਕ ਕਰਨਗੇ। ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿਚ 10,774 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ 48 ਮੌਤਾਂ ਹੋਈਆਂ।

Arvind KejriwalArvind Kejriwal

ਦਿੱਲੀ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 7,25,197 ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਦਿੱਲੀ 'ਚ ਕੋਰੋਨਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਤੇ ਸ਼ਹਿਰ 'ਚ ਹਾਲਾਤ ਬੇਹੱਦ ਗੰਭੀਰ ਹਨ। ਉਹਨਾਂ ਕਿਹਾ ਕਿ ਦਿੱਲੀ 'ਚ ਕੋਰੋਨਾ ਦੀ ਚੌਥੀ ਲਹਿਰ ਬੇਹੱਦ ਖ਼ਤਰਨਾਕ ਹੈ ਅਤੇ ਬਹੁਤ ਤੇਜੀ ਨਾਲ ਲੋਕ ਇਸ ਦੀ ਚਪੇਟ 'ਚ ਆ ਰਹੇ ਹਨ।

Corona VirusCorona Virus

ਕੇਜਰੀਵਾਲ ਨੇ ਕਿਹਾ ਕਿ ਮੈਂ ਤਾਲਾਬੰਦੀ ਦੇ ਹੱਕ 'ਚ ਨਹੀਂ ਹਾਂ। ਜੇਕਰ ਦਿੱਲੀ ਦੇ ਹਸਪਤਾਲਾਂ 'ਚ ਭੀੜ ਵੱਧ ਗਈ ਅਤੇ ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਲਈ ਬੈੱਡ ਘੱਟ ਪੈ ਗਏ ਤਾਂ ਦਿੱਲੀ 'ਚ ਤਾਲਾਬੰਦੀ ਲਗਾਉਣੀ ਪੈ ਸਕਦੀ ਹੈ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਕੋਰੋਨਾ ਨਾਲ ਨਜਿੱਠਣ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ।

Arvind KejriwalArvind Kejriwal

ਜੇਕਰ ਤੁਹਾਡਾ ਸਾਰਿਆਂ ਤਾ ਸਹਿਯੋਗ ਮਿਲਦਾ ਹੈ ਅਤੇ ਹਸਪਤਾਲਾਂ ਦੀ ਸਥਿਤੀ ਕੰਟਰੋਲ 'ਚ ਰਹਿੰਦੀ ਹੈ ਤਾਂ ਦਿੱਲੀ 'ਚ ਤਾਲਾਬੰਦੀ ਲਗਾਉਣ ਦੀ ਜ਼ਰੂਰਤ ਨਹੀਂ ਪਏਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤਾਂ ਹੀ ਰੁਕ ਸਕਦਾ ਹੈ ਜਦੋਂ ਜਨਤਾ ਸੁਚੇਤ ਰਹੇ। ਜਦੋਂ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement