ਸਰਕਾਰ ਸੱਦਾ ਦਿੰਦੀ ਹੈ ਤਾਂ ਕਿਸਾਨ ਗੱਲਬਾਤ ਲਈ ਤਿਆਰ ਪਰ ਮੰਗਾਂ 'ਚ ਨਹੀਂ ਹੋਵੇਗਾ ਬਦਲਾਅ: ਟਿਕੈਤ  
Published : Apr 12, 2021, 10:38 am IST
Updated : Apr 12, 2021, 10:38 am IST
SHARE ARTICLE
Rakesh Tikait
Rakesh Tikait

ਰਕਾਰ ਨਾਲ ਗੱਲਬਾਤ ਉੱਥੋਂ ਹੀ ਬਹਾਲ ਕੀਤੀ ਜਾਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਕੀਤੀ ਗਈ ਸੀ।

ਗਾਜ਼ੀਆਬਾਦ: ਬੀਤੇ ਦਿਨੀਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਕਿਉਂਕਿ ਕੋਰੋਨਾ ਲਗਾਤਾਰ ਵਧ ਰਿਹਾ ਹੈ। ਇਸ ਬਿਆਨ ਨੂੰ ਲੈ ਕੇ ਹੁਣ ਬੀਕੇਯੂ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੰਦੀ ਹੈ ਤਾਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਗੱਲਬਾਤ ਲਈ ਤਿਆਰ ਹਨ ਪਰ ਗੱਲ ਉੱਥੋਂ ਹੀ ਸ਼ੁਰੂ ਹੋਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਹੋਈ ਸੀ ਅਤੇ ਮੰਗਾਂ ਵਿਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ।

Narendra Modi, Rakesh TikaitNarendra Modi, Rakesh Tikait

ਉਨ੍ਹਾਂ ਕਿਹਾ ਕਿ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਨੁਮਾਇੰਦਗੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਗੱਲਬਾਤ ਦਾ ਸੱਦਾ ਦੇਣਾ ਚਾਹੀਦਾ ਹੈ। ਬੀਕੇਯੂ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਦੁਆਰਾ ਜਾਰੀ ਇੱਕ ਬਿਆਨ ਵਿੱਚ ਟਿਕੈਤ ਨੇ ਕਿਹਾ, "ਸਰਕਾਰ ਨਾਲ ਗੱਲਬਾਤ ਉੱਥੋਂ ਹੀ ਬਹਾਲ ਕੀਤੀ ਜਾਵੇਗੀ ਜਿੱਥੇ 22 ਜਨਵਰੀ ਨੂੰ ਖ਼ਤਮ ਕੀਤੀ ਗਈ ਸੀ। ਮੰਗਾਂ ਵੀ ਉਹੀ ਰਹਿਣਗੀਆਂ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ, ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਬਣਾਇਆ ਜਾਵੇ। ”

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement