ਮੁਠਭੇੜ ਦੌਰਾਨ ਪੱਥਰਬਾਜ਼ਾਂ ਦੀ ਮਦਦ ਨਾਲ ਭੱਜੇ ਅਤਿਵਾਦੀ, ਇਕ ਜਵਾਨ ਸ਼ਹੀਦ
Published : May 12, 2018, 9:32 am IST
Updated : May 12, 2018, 9:37 am IST
SHARE ARTICLE
Army in kashmir
Army in kashmir

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੇ ਵਿਚਕਾਰ ਮੁਠਭੇੜ ਹੋਈ। ਇਸ ਦੌਰਾਨ ਅਤਿਵਾਦੀ ਭਾਰੀ ਪੱਥਰਬਾਜ਼ੀ ਦਾ ਫ਼ਾਇਦਾ ਉਠਾਉਂਦੇ

ਜੰਮੂ-ਕਸ਼ਮੀਰ, 12 ਮਈ : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦੇ ਵਿਚਕਾਰ ਮੁਠਭੇੜ ਹੋਈ। ਇਸ ਦੌਰਾਨ ਅਤਿਵਾਦੀ ਭਾਰੀ ਪੱਥਰਬਾਜ਼ੀ ਦਾ ਫ਼ਾਇਦਾ ਉਠਾਉਂਦੇ ਹੋਏ ਭੱਜਣ ਵਿਚ ਕਾਮਯਾਬ ਹੋ ਗਏ। ਮੁਠਭੇੜ ਵਿਚ ਸੀਆਰਪੀਐਫ਼ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਗੋਲੀਬਾਰੀ ਦੌਰਾਨ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਕਾਫ਼ੀ ਯਤਨਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਜ਼ਿਕਰਯੋਗ ਹੈ ਕਿ ਪੁਲਵਾਮਾ ਵਿਚ 2-3 ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਿਆ ਹੋਇਆ ਸੀ। ਘੇਰਾਬੰਦੀ ਕੀਤੀ ਗਈ ਸੀ ਪਰ ਪੱਥਰਬਾਜ਼ ਅਤਿਵਾਦੀਆਂ ਦੀ ਢਾਲ ਬਣ ਗਏ ਅਤੇ ਉਹ ਪੱਥਰਬਾਜ਼ੀ ਦੇ ਵਿਚਕਾਰ ਭੱਜਣ ਵਿਚ ਸਫ਼ਲ ਹੋ ਗਏ।

Stone Pelters in PulwamaStone Pelters in Pulwama

ਦਸ ਦਈਏ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਬਦੀਗਾਮ ਜੈਨਪੁਰ ਵਿਚ ਵੀ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਮੁਠਭੇੜ ਹੋਈ ਸੀ। ਇਸ ਮੁਠਭੇੜ ਵਿਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਅਤੇ ਕਸ਼ਮੀਰ ਯੂਨੀਵਰਸਿਟੀ ਦੇ ਪ੍ਰੋਫੈਸਰ ਮੁਹੰਮਦ ਰਫ਼ੀ ਬੱਟ ਸਮੇਤ 5 ਅਤਿਵਾਦੀ ਢੇਰ ਕਰ ਦਿਤੇ ਸਨ। ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਐਸਪੀ ਵੈਦ ਨੇ ਦਸਿਆ ਸੀ ਕਿ ਮੁਠਭੇੜ ਵਿਚ 5 ਅਤਿਵਾਦੀ ਮਾਰੇ ਗਏ। ਕੁੱਝ ਦਿਨ ਪਹਿਲਾਂ ਹੀ ਪ੍ਰੋਫੈਸਰ ਬੱਟ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਸੀ। ਜਿਸ ਸਮੇਂ ਸੁਰੱਖਿਆ ਬਲਾਂ ਨੇ ਇਸ ਦੇ ਵਿਰੁਧ ਅਪਰੇਸ਼ਨ ਸ਼ੁਰੂ ਕੀਤਾ ਉਹ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਨਾਲ ਮੁਲਾਕਾਤ ਕਰ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement