Arvind Kejriwal: ਭਾਜਪਾ ਪੰਜਾਬ ਤੇ ਦਿੱਲੀ 'ਚ 'ਆਪ' ਸਰਕਾਰ ਨੂੰ ਡੇਗਣਾ ਚਾਹੁੰਦੀ ਹੈ: ਅਰਵਿੰਦ ਕੇਜਰੀਵਾਲ
Published : May 12, 2024, 1:43 pm IST
Updated : May 12, 2024, 1:43 pm IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁੱਖ ਮੰਤਰੀ ਨੇ ਇੱਥੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਵਧੇਰੇ ਇਕਜੁੱਟ ਹੋ ਗਈ ਹੈ। ’’

Arvind Kejriwal:  ਨਵੀਂ ਦਿੱਲੀ -  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਅਤੇ ਦਿੱਲੀ 'ਚ 'ਆਪ' ਸਰਕਾਰ ਨੂੰ ਢਾਹੁਣਾ ਚਾਹੁੰਦੀ ਸੀ ਪਰ ਇਸ ਦਾ ਉਦੇਸ਼ ਪੂਰਾ ਨਹੀਂ ਹੋ ਸਕਿਆ।

ਦਿੱਲੀ ਦੇ ਮੁੱਖ ਮੰਤਰੀ ਨੇ ਇੱਥੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਵਧੇਰੇ ਇਕਜੁੱਟ ਹੋ ਗਈ ਹੈ। ’’ ਉਨ੍ਹਾਂ ਕਿਹਾ ਕਿ ਮੇਰੀ ਗ੍ਰਿਫ਼ਤਾਰੀ ਤੋਂ ਪਹਿਲਾਂ ਭਾਜਪਾ ਦੇ ਲੋਕ ਕਹਿੰਦੇ ਸਨ ਕਿ ਉਹ ਪਾਰਟੀ ਨੂੰ ਤੋੜ ਦੇਣਗੇ ਅਤੇ ਦਿੱਲੀ ਅਤੇ ਪੰਜਾਬ ਵਿਚ ਸਾਡੀਆਂ ਸਰਕਾਰਾਂ ਨੂੰ ਉਖਾੜ ਦੇਣਗੇ। ''

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਣਨੀਤੀ ਮੈਨੂੰ ਗ੍ਰਿਫ਼ਤਾਰ ਕਰਨ, ਪਾਰਟੀ ਤੋੜਨ, ਦਿੱਲੀ ਅਤੇ ਫਿਰ ਪੰਜਾਬ ਵਿਚ ਸਰਕਾਰ ਨੂੰ ਢਾਹੁਣ ਦੀ ਸੀ ਪਰ ਮੇਰੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਰਣਨੀਤੀ ਅਸਫ਼ਲ ਰਹੀ। ਪਰ ਤੁਸੀਂ ਸਾਰੇ ਟੁੱਟੇ ਨਹੀਂ।'' ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ, ਜਿਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ।

(For more Punjabi news apart from BJP wants to topple AAP government in Punjab and Delhi: Arvind Kejriwal, stay tuned to Rozana Spokesman)


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement