ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਏਮਜ਼ ਵਿਚ ਭਰਤੀ
Published : Jun 12, 2018, 1:23 am IST
Updated : Jun 12, 2018, 1:23 am IST
SHARE ARTICLE
Former PM Vajpayee
Former PM Vajpayee

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅਚਾਨਕ ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼) ਵਿਚ ਦਾਖ਼ਲ ਕਰਵਾਇਆ ਗਿਆ.......

ਨਵੀਂ ਦਿੱਲੀ,  : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅਚਾਨਕ ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼) ਵਿਚ ਦਾਖ਼ਲ ਕਰਵਾਇਆ ਗਿਆ ਹੈ। ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਉਂਜ ਇਹ ਨਿਯਮਿਤ ਜਾਂਚ ਹੈ ਜੋ ਏਮਜ਼ ਦੇ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆ ਦੀ ਨਿਗਰਾਨੀ ਵਿਚ ਹੋ ਰਹੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਾਜਪਾਈ ਦੀ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਸੁਣਦਿਆਂ ਹੀ ਹਸਪਤਾਲ ਪਹੁੰਚ ਗਏ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਬਾਅਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਹਸਪਤਾਲ ਪੁੱਜੇ। 

93 ਸਾਲਾ ਵਾਜਪਾਈ ਡਿਮੇਂਸ਼ੀਆ ਯਾਨੀ ਭੁੱਲਣ ਦੀ ਬੀਮਾਰੀ ਨਾਲ ਜੂਝ ਰਹੇ ਹਨ। ਉਹ ਸਾਲ 2009 ਤੋਂ ਵੀਲਚੇਅਰ 'ਤੇ ਹਨ। ਵਾਜਪਾਈ ਦੀ ਸਿਹਤ ਬਾਰੇ ਏਮਜ਼ ਨੇ ਬੁਲੇਟਿਨ ਜਾਰੀ ਕੀਤਾ ਜਿਸ ਵਿਚ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ।  ਸੂਤਰਾਂ ਅਨੁਸਾਰ ਵੱਖ ਵੱਖ ਵਿਭਾਗਾਂ ਦੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਡਾਕਟਰਾਂ ਦੀ ਸਲਾਹ 'ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਵਿਚ ਦਾਖ਼ਲ ਕਰਾਇਆ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਠੀਕ ਨਹੀ ਸਨ ਅਤੇ ਅਪਣੇ ਸਰਕਾਰੀ ਘਰ ਵਿਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਸਨ। 

ਨਰਿੰਦਰ ਮੋਦੀ ਸਰਕਾਰ ਦੀ ਕਾਇਮੀ ਮਗਰੋਂ ਵਾਜਪਾਈ ਨੂੰ 'ਭਾਰਤ ਰਤਨ' ਨਾਲ ਸਨਮਾਨਤ ਕੀਤਾ ਗਿਆ ਸੀ। ਉਹ 1991, 1996, 1998, 1999 ਅਤੇ 2004 ਵਿਚ ਲੋਕ ਸਭਾ ਮੈਂਬਰ ਚੁਣੇ ਗਏ ਸਨ ਅਤੇ ਬਤੌਰ ਪ੍ਰਧਾਨ ਮੰਤਰੀ ਕਾਰਜਕਾਲ ਪੂਰਾ ਕਰਨ ਵਾਲੇ ਪਹਿਲੇ ਅਤੇ ਹੁਣ ਤਕ ਦੇ ਇਕੋ ਇਕ ਗ਼ੈਰ-ਕਾਂਗਰਸੀ ਨੇਤਾ ਹਨ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement