ਪ੍ਰਧਾਨ ਮੰਤਰੀ ਨੂੰ ਲੋੜੀਂਦੀ ਸੁਰੱਖਿਆ ਮਿਲੇ : ਚਿਦੰਬਰਮ
Published : Jun 12, 2018, 1:47 am IST
Updated : Jun 12, 2018, 1:47 am IST
SHARE ARTICLE
P Chidambaram
P Chidambaram

 ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜੀਵ ਗਾਂਧੀ ਵਾਂਗ ਹਤਿਆ ਕਰਨ ਦੀ ਕਥਿਤ ਸਾਜ਼ਸ਼ ਨਾਲ......

ਨਵੀਂ ਦਿੱਲੀ,   ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜੀਵ ਗਾਂਧੀ ਵਾਂਗ ਹਤਿਆ ਕਰਨ ਦੀ ਕਥਿਤ ਸਾਜ਼ਸ਼ ਨਾਲ ਸਬੰਧਤ ਚਿੱਠੀ ਦੇ ਸੰਦਰਭ ਵਿਚ ਕਿਹਾ ਹੈ ਕਿ ਇਸ ਦੀ ਪੁਸ਼ਟੀ ਨਹੀਂ ਹੋਈ ਪਰ ਸਰਕਾਰ ਨੂੰ ਪ੍ਰਧਾਨ ਮੰਤਰੀ ਨੂੰ ਪੱਕੀ ਸੁਰੱਖਿਆ ਮੁਹਈਆ ਕਰਾਉਣੀ ਚਾਹੀਦੀ ਹੈ ਅਤੇ ਅਜਿਹਾ ਕਰਨਾ ਉਸ ਦਾ ਫ਼ਰਜ਼ ਹੈ।

ਚਿਦੰਬਰਮ ਨੇ ਰਾਮਦਾਸ ਅਠਾਵਲੇ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਦੇ ਇਕ ਮੰਤਰੀ ਕਹਿੰਦੇ ਹਨ ਕਿ ਕਥਿਤ ਸਾਜ਼ਸ਼ ਨਾਲ ਜੁੜੇ ਐਲਗਾਰ ਪਰਿਸ਼ਦ ਦੇ ਕੁੱਝ ਬੰਦਿਆਂ ਨੂੰ ਉਹ ਜਾਣਦੇ ਹਨ ਅਤੇ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ, 'ਮੈਨੂੰ ਨਹੀਂ ਲਗਦਾ ਕਿ ਤੁਹਾਨੂੰ ਉਨ੍ਹਾਂ ਨੂੰ ਸਾਰੇ ਪੱਤਰਾਂ ਨੂੰ ਅਧਿਕਾਰਤ ਦਸਤਾਵੇਜ਼ ਵਜੋਂ ਵੇਖਣਾ ਚਾਹੀਦਾ ਹੈ ਜਿਨ੍ਹਾਂ ਦੀ ਪੁਸ਼ਟੀ ਨਹੀਂ ਹੋਈ। ਸਾਬਕਾ ਗ੍ਰਹਿ ਮੰਤਰੀ ਨੇ ਕਿਹਾ, 'ਪ੍ਰਧਾਨ ਮੰਤਰੀ ਨੂੰ ਪੂਰੀ ਸੁਰੱਖਿਆ ਮੁਹੀਆ ਕਰਾਉਣਾ ਸਰਕਾਰ ਦਾ ਕੰਮ ਹੈ। ਇਸ ਲਈ ਸਰਕਾਰ ਜ਼ਰੂਰੀ ਕਦਮ ਚੁੱਕੇ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਹੋਵੇ।                (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement