ਕੇਂਦਰ ਦੀ ਗੱਲਬਾਤ ਬਾਰੇ ਤਜਵੀਜ਼ ਨੂੰ ਪ੍ਰਵਾਨ ਕਰਨ ਵੱਖਵਾਦੀ : ਮਹਿਬੂਬਾ
Published : Jun 12, 2018, 1:52 am IST
Updated : Jun 12, 2018, 1:52 am IST
SHARE ARTICLE
Mehbooba Mufti
Mehbooba Mufti

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੱਖਵਾਦੀਆਂ ਨੂੰ ਕਿਹਾ ਹੈ ਕਿ ਉਹ ਕੇਂਦਰ ਨਾਲ ਗੱਲਬਾਤ ਦੀ ਤਜਵੀਜ਼ ਦੇ ਸੁਨਹਿਰੇ ਮੌਕੇ......

ਮੁੰਬਈ,  ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੱਖਵਾਦੀਆਂ ਨੂੰ ਕਿਹਾ ਹੈ ਕਿ ਉਹ ਕੇਂਦਰ ਨਾਲ ਗੱਲਬਾਤ ਦੀ ਤਜਵੀਜ਼ ਦੇ ਸੁਨਹਿਰੇ ਮੌਕੇ ਨੂੰ ਹੱਥੋਂ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਮੰਨਣਾ ਹੈ ਕਿ ਰਾਜ ਦੇ ਹਾਲਾਤ ਰਾਜਨੀਤਕ ਮੁੱਦਾ ਹਨ ਅਤੇ ਇਸ ਨੂੰ ਫ਼ੌਜ ਦੀ ਮਦਦ ਨਾਲ ਨਹੀਂ ਸੁਲਝਾਇਆ ਜਾ ਸਕਦਾ। 

ਮਹਿਬੂਬਾ ਨੇ ਕਿਹਾ ਕਿ ਰਮਜ਼ਾਨ ਦੌਰਾਨ ਗੋਲੀਬੰਦੀ ਮਗਰੋਂ ਕੇਂਦਰ ਦਾ ਗੱਲਬਾਤ ਦਾ ਜਿਹੜਾ ਪ੍ਰਸਤਾਵ ਹੈ, ਉਹ ਰਾਜਸੀ ਕਵਾਇਦ ਦੇ ਸ਼ੁਰੂ ਹੋਣ ਦਾ ਸੰਕੇਤ ਦਿੰਦਾ ਹੈ। ਉਨ੍ਹਾਂ ਕਿਹਾ, 'ਮੈਨੂੰ ਇਹ ਮਹਿਸੂਸ ਹੁੰਦਾ ਹੈ ਕਿ ਰਾਜਸੀ ਕਵਾਇਦ ਨੂੰ ਅੱਗੇ ਵਧਾਉਣ ਲਈ ਕਿਤੇ ਨਾ ਕਿਤੇ ਯਤਨ ਹੋ ਰਹੇ ਹਨ। ਰਾਜਨੀਤਕ ਪ੍ਰਕ੍ਰਿਆ ਨੂੰ ਕਿੰਨਾ ਅੱਗੇ ਲਿਜਾਇਆ ਜਾ ਸਕਦਾ ਹੈ, ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਇਥੇ ਜ਼ਮੀਨੀ ਹਕੀਕਤ ਕਿੰਨੀ ਚੰਗੀ ਰਹਿੰਦੀ ਹੈ।'

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, 'ਅਨਿਸ਼ਚਤਤਾ ਨੂੰ ਖ਼ਤਮ ਕਰਨ ਅਤੇ ਜੰਮੂ ਕਸ਼ਮੀਰ ਵਿਚ ਲੰਮੇ ਸਮੇਂ ਦੀ ਸ਼ਾਂਤੀ ਕਾਇਮ ਕਰਨ ਲਈ ਵੱਖਵਾਦੀਆਂ ਸਮੇਤ ਹਰ ਧਿਰ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਕਸ਼ਮੀਰ ਦੇ ਮੁੱਦੇ ਦੇ ਹੱਲ ਅਤੇ ਰਾਜ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਗ੍ਰਹਿ ਮੰਤਰੀ ਦੇ ਗੱਲਬਾਤ ਦੇ ਪ੍ਰਸਤਾਵ ਦਾ ਜਵਾਬ ਦੇਣਾ ਚਾਹੀਦਾ ਹੈ। ਮਹਿਬੂਬਾ ਨੇ ਕਿਹਾ, 'ਇਹ ਸੁਨਹਿਰਾ ਮੌਕਾ ਹੈ। ਇਸ ਮੌਕੇ ਨੂੰ ਅਜਾਈਂ ਨਹੀਂ ਜਾਣ ਦਿਤਾ ਜਾਣਾ ਚਾਹੀਦਾ।            (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement