ਦੇਸ਼ 'ਚ ਕਰੋਨਾ ਨੇ ਤੋੜਿਆ ਰਿਕਾਰਡ, ਪਿਛਲੇ 24 ਘੰਟੇ 'ਚ 11000 ਨਵੇਂ ਕੇਸ ਦਰਜ਼, 396 ਮੌਤਾਂ
Published : Jun 12, 2020, 11:02 am IST
Updated : Jun 12, 2020, 11:02 am IST
SHARE ARTICLE
Covid 19
Covid 19

ਦੇਸ਼ ਚ ਕਰੋਨਾ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਤਹਿਤ ਸ਼ੁੱਕਰਵਾਰ ਨੂੰ ਕਰੀਬ 11000 ਤੋਂ ਜ਼ਿਆਦਾ ਮਾਮਲੇ ਦਰਜ਼ ਹੋਏ ਅਤੇ 400 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਤਹਿਤ ਸ਼ੁੱਕਰਵਾਰ ਨੂੰ ਕਰੀਬ 11000 ਤੋਂ ਜ਼ਿਆਦਾ ਨਵੇਂ ਮਾਮਲੇ ਦਰਜ਼ ਹੋਏ ਅਤੇ 400 ਦੇ ਕਰੀਬ ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਗਈ ਹੈ। ਉਧਰ ਸਿਹਤ ਮੰਤਰਾਲੇ ਵੱਲੋਂ ਜ਼ਾਰੀ ਕੀਤੇ ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ 2,97,525 ਮਾਮਲੇ ਦਰਜ਼ ਰਹੇ ਹਨ।

Covid 19Covid 19

ਜਿਸ ਵਿਚ 8498 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੱਸ ਦੱਈਏ ਕਿ ਪਿਛਲੇ 24 ਘੰਟੇ ਵਿਚ ਦੇਸ਼ ਚ ਕਰੋਨਾ ਦੇ 10,956 ਲੋਕਾਂ ਦੀ ਕਰੋਨਾ ਰਿਪੋਰਟ ਪੌਜਟਿਵ ਆ ਚੁੱਕੀ ਹੈ ਅਤੇ ਇਸ ਦੇ ਨਾਲ ਹੀ 396 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਹ ਕੇਸਾਂ ਅਤੇ ਮੌਤਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਦੇ ਨਾਲ ਰਾਹਤ ਦੀ ਖਬਰ ਇਹ ਵੀ ਹੈ ਕਿ 1,47,195 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

Covid 19Covid 19

ਉੱਥੇ ਹੀ 1,41,842 ਦੇਸ਼ ਚ ਐਕਟਿਵ ਕੇਸ ਚੱਲ ਰਹੇ ਹਨ। ਦੱਸਣਯੋਗ ਹੈ ਕਿ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਦਾ ਹੈ । ਜਿੱਥੇ ਮਰੀਜ਼ਾਂ ਦੀ ਕੁੱਲ ਗਿਣਤੀ ਦਾ ਅੰਕੜਾ 97,648 ਤੱਕ ਪਹੁੰਚ ਚੁੱਕਾ ਹੈ ਜਿਨ੍ਹਾਂ ਵਿਚੋਂ 3590 ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid 19Covid 19

ਇਸ ਦੇ ਨਾਲ ਹੀ ਦਿੱਲੀ ਵਿਚ ਵੀ ਕਰੋਨਾ ਵਾਇਰਸ ਦੇ ਪਿਛਲੇ 24 ਘੰਟੇ ਵਿਚ 1800 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਇੱਥੇ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 34,687 ਤੱਕ ਪਹੁੰਚ ਗਈ ਹੈ।     

Covid-19Covid-19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement