ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਨਾਲ ਨਜਿੱਠਣ ਲਈ ਕੇਂਦਰ ਤੇ ਦਿੱਲੀ ਸਰਕਾਰ ਦੀ ਕੀਤੀ ਸ਼ਲਾਘਾ
Published : Jul 12, 2020, 11:25 am IST
Updated : Jul 12, 2020, 11:42 am IST
SHARE ARTICLE
PM Modi
PM Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਬੈਠਕ ਕੀਤੀ

ਨਵੀਂ ਦਿੱਲੀ, 11 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਬੈਠਕ ਕੀਤੀ। ਮੋਦੀ ਨੇ ਦਿੱਲੀ ਵਿਚ ਕੋਵਿਡ-19 ਦੇ ਹਾਲਾਤ ਨਾਲ ਨਜਿੱਠਣ 'ਚ ਕੇਂਦਰ, ਸੂਬਾ ਅਤੇ ਸਥਾਨਕ ਅਧਿਕਾਰੀਆਂ ਦੀ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਮਹਾਂਮਾਰੀ ਨੂੰ ਕਾਬੂ ਵਿਚ ਕਰਨ ਲਈ ਹੋਰ ਸੂਬਾ ਸਰਕਾਰਾਂ ਵੀ ਇਸ ਤਰ੍ਹਾਂ ਦੇ ਤਰੀਕੇ ਅਪਣਾਉਣ।

ਪ੍ਰਧਾਨ ਮੰਤਰੀ ਨੇ ਜਨਤਕ ਥਾਵਾਂ 'ਤੇ ਸਾਫ-ਸਫਾਈ ਅਤੇ ਸਮਾਜਿਕ ਅਨੁਸ਼ਾਸਨ ਦੇ ਪਾਲਣ ਦੀ ਜ਼ਰੂਰਤ 'ਤੇ ਜ਼ੋਰ ਦਿਤਾ। ਉਨ੍ਹਾਂ ਨੇ ਕਿਹਾ ਕਿ ਮਹਾਮਾਰੀ ਬਾਰੇ ਵਿਆਪਕ ਜਾਗਰੂਕਤਾ ਫੈਲਾਈ ਜਾਣੀ ਚਾਹੀਦੀ ਹੈ ਅਤੇ ਵਾਇਰਸ ਦੇ ਕਹਿਰ ਨੂੰ ਰੋਕਣ 'ਤੇ ਜ਼ੋਰ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ 'ਚ ਜ਼ਰਾ ਜਿੰਨੀ ਵੀ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਇਹ ਨਿਰਦੇਸ਼ ਦਿਤਾ ਕਿ ਵੱਧ ਵਾਇਰਸ ਦਰ ਵਾਲੇ ਸਾਰੇ ਸੂਬਿਆਂ ਅਤੇ ਸਥਾਨਾਂ 'ਤੇ ਤੁਰੰਤ ਰਾਸ਼ਟਰੀ ਪੱਧਰ ਦੀ ਨਿਗਰਾਨੀ ਅਤੇ ਦਿਸ਼ਾ-ਨਿਰਦੇਸ਼ ਦੀ ਵਿਵਸਥਾ ਹੋਣੀ ਚਾਹੀਦੀ ਹੈ।

PM ModiPM Modi

ਪ੍ਰਧਾਨ ਮੰਤਰੀ ਨੇ ਦਿੱਲੀ ਵਿਚ ਮਹਾਮਾਰੀ ਦੇ ਹਾਲਾਤ 'ਤੇ ਕੰਟਰੋਲ ਲਈ ਕੇਂਦਰ, ਸੂਬਾ ਅਤੇ ਸਥਾਨਕ ਅਧਿਕਾਰੀਆਂ ਦੇ ਤਾਲਮੇਲ ਦੀ ਪ੍ਰਸ਼ੰਸਾ ਕੀਤੀ। ਇਸ ਸਮੀਖਿਆ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਕੈਬਨਿਟ ਸਕੱਤਰ ਸਮੇਤ ਹੋਰਨਾਂ ਨੇ ਹਿੱਸਾ ਲਿਆ। ਬਿਆਨ ਵਿਚ ਦਸਿਆ ਗਿਆ ਕਿ ਬੈਠਕ ਵਿਚ ਅਹਿਮਦਾਬਾਦ ਵਿਚ 'ਧਨਵੰਤਰੀ ਰੱਥ' ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਨਿਗਰਾਨੀ ਰੱਖਣ ਅਤੇ ਘਰਾਂ ਤਕ ਮੈਡੀਕਲ ਕੇਅਰ ਪਹੁੰਚਾਉਣ ਦਾ 'ਧਨਵੰਤਰੀ ਰੱਥ' ਇਕ ਸਫ਼ਲ ਉਦਾਹਰਣ ਹੈ। ਅਤੇ ਇਸ ਨੂੰ ਦੂਜੀਆਂ ਥਾਵਾਂ 'ਤੇ ਵੀ ਅਪਣਾਇਆ ਜਾ ਸਕਦਾ ਹੈ।   

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement