ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵਿਰੁਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ 
Published : Jul 12, 2024, 9:39 pm IST
Updated : Jul 12, 2024, 9:39 pm IST
SHARE ARTICLE
Jagan Mohan Reddy.
Jagan Mohan Reddy.

ਜਗਨ ਮੋਹਨ ਰੈੱਡੀ ਸਮੇਤ ਦੋ ਆਈ.ਪੀ.ਐਸ. ਅਧਿਕਾਰੀਆਂ ਵਿਰੁਧ ਵੀ ਮੁਕਦਮਾ ਦਰਜ

ਗੁੰਟੂਰ: ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਇਕ ਵਿਧਾਇਕ ਦੀ ਸ਼ਿਕਾਇਤ ’ਤੇ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਵਾਈ.ਐੱਸ. ਜਗਨ ਮੋਹਨ ਰੈੱਡੀ, ਭਾਰਤੀ ਪੁਲਿਸ ਸੇਵਾ (ਆਈ.ਪੀ.ਏ.ਐੱਸ.) ਦੇ ਦੋ ਸੀਨੀਅਰ ਅਧਿਕਾਰੀਆਂ ਅਤੇ ਦੋ ਸੇਵਾਮੁਕਤ ਅਧਿਕਾਰੀਆਂ ਵਿਰੁਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ । 

ਇਸ ਸਬੰਧ ’ਚ ਸ਼ਿਕਾਇਤ ਉੰਡੀ ਹਲਕੇ ਤੋਂ ਸੱਤਾਧਾਰੀ ਪਾਰਟੀ ਦੇ ਵਿਧਾਇਕ ਕੇ ਰਘੂਰਾਮ ਕ੍ਰਿਸ਼ਨ ਰਾਜੂ ਨੇ ਦਰਜ ਕਰਵਾਈ ਸੀ। 

ਅਧਿਕਾਰੀ ਨੇ ਦਸਿਆ ਕਿ ਰੈੱਡੀ ਤੋਂ ਇਲਾਵਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਰੈੱਡੀ ਅਤੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਪੀ.ਵੀ. ਰੈੱਡੀ ਨੂੰ ਗ੍ਰਿਫਤਾਰ ਕੀਤਾ ਹੈ। ਸੁਨੀਲ ਕੁਮਾਰ ਅਤੇ ਪੀ.ਐਸ.ਆਰ. ਸੀਤਾਰਮਨਜਨੇਯੂਲੂ, ਸੇਵਾਮੁਕਤ ਪੁਲਿਸ ਅਧਿਕਾਰੀ ਆਰ ਵਿਜੇ ਪਾਲ ਅਤੇ ਗੁੰਟੂਰ ਸਰਕਾਰੀ ਹਸਪਤਾਲ ਦੀ ਸਾਬਕਾ ਸੁਪਰਡੈਂਟ ਜੀ ਪ੍ਰਭਾਤੀ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। 

ਉਨ੍ਹਾਂ ਕਿਹਾ, ‘‘ਰਾਜੂ ਨੇ ਇਕ ਮਹੀਨਾ ਪਹਿਲਾਂ ਈ-ਮੇਲ ਰਾਹੀਂ ਪੁਲਿਸ ਨੂੰ ਸ਼ਿਕਾਇਤ ਭੇਜੀ ਸੀ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਮੈਂ ਵੀਰਵਾਰ ਸ਼ਾਮ 7 ਵਜੇ ਸਾਬਕਾ ਮੁੱਖ ਮੰਤਰੀ ਅਤੇ ਹੋਰਾਂ ਵਿਰੁਧ ਮਾਮਲਾ ਦਰਜ ਕੀਤਾ। ਅਧਿਕਾਰੀ ਨੇ ਦਸਿਆ ਕਿ ਰਾਜੂ ਨੇ ਇਹ ਵੀ ਦੋਸ਼ ਲਾਇਆ ਕਿ ਉਸ ਨੂੰ ਹਿਰਾਸਤ ’ਚ ਤਸੀਹੇ ਦਿਤੇ ਗਏ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement