Hathras Stampede : 'ਬਹੁਤ ਮੰਦਭਾਗੀ ਘਟਨਾ ਪਰ...'ਸੁਪਰੀਮ ਕੋਰਟ ਨੇ ਹਾਥਰਸ ਭਗਦੜ ਮਾਮਲੇ ਦੀ ਸੁਣਵਾਈ ਤੋਂ ਕੀਤਾ ਇਨਕਾਰ
Published : Jul 12, 2024, 1:34 pm IST
Updated : Jul 12, 2024, 1:34 pm IST
SHARE ARTICLE
 Hathras Stampede
Hathras Stampede

ਪਟੀਸ਼ਨਕਰਤਾਵਾਂ ਨੂੰ ਹਾਈ ਕੋਰਟ ਜਾਣਾ ਚਾਹੀਦਾ ਹੈ: ਸੁਪਰੀਮ ਕੋਰਟ

Hathras Stampede : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਹਾਥਰਸ (Hathras stampede) ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਦੇ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਵੱਲੋਂ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਦਿਆਂ ਅਦਾਲਤ ਨੇ ਪਟੀਸ਼ਨਰਾਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ।

ਪਟੀਸ਼ਨਕਰਤਾਵਾਂ ਨੂੰ ਹਾਈ ਕੋਰਟ ਜਾਣਾ ਚਾਹੀਦਾ ਹੈ: ਸੁਪਰੀਮ ਕੋਰਟ

ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਬਿਨਾਂ ਸ਼ੱਕ ਇਹ ਪ੍ਰੇਸ਼ਾਨ ਕਰਨ ਵਾਲੀਆਂ ਘਟਨਾ ਹੈ ਪਰ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਸਮਰੱਥ ਹੈ। ਪਟੀਸ਼ਨਰਾਂ ਨੇ 2 ਜੁਲਾਈ ਨੂੰ ਭਗਦੜ ਦੀ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਮਾਹਿਰ ਕਮੇਟੀ ਦੀ ਨਿਯੁਕਤੀ ਦੀ ਮੰਗ ਕੀਤੀ ਸੀ।

ਭਗਦੜ ਵਿੱਚ 121 ਲੋਕਾਂ ਦੀ ਹੋਈ ਸੀ ਮੌਤ  

ਦੱਸ ਦੇਈਏ ਕਿ 2 ਜੁਲਾਈ ਨੂੰ ਹਾਥਰਸ ਵਿੱਚ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਹਥਰਸ ਜ਼ਿਲੇ ਦੇ ਪਿੰਡ ਫੁੱਲਰਾਈ 'ਚ ਬਾਬਾ ਨਰਾਇਣ ਹਰੀ ਉਰਫ ਭੋਲੇ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਇਸ ਸਤਿਸੰਗ ਵਿੱਚ 2.5 ਲੱਖ ਲੋਕ ਸ਼ਾਮਿਲ ਹੋਏ ਸੀ।

 

 

Location: India, Uttar Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement