ਹਨੀਪ੍ਰੀਤ ਬਣੀ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਟਰੱਸਟ ਦੇ 13 ਮੈਂਬਰਾਂ ਦੀ ਨਵੀਂ ਸੂਚੀ ਆਈ ਸਾਹਮਣੇ
Published : Oct 12, 2022, 11:57 am IST
Updated : Oct 12, 2022, 11:57 am IST
SHARE ARTICLE
photo
photo

ਦਾਅਵਾ ਕੀਤਾ ਗਿਆ ਹੈ ਕਿ ਗੁਰੂਗ੍ਰਾਮ 'ਚ ਡੇਰਾ ਮੁਖੀ ਦੀ ਪੈਰੋਲ ਦੌਰਾਨ ਬਦਲਾਅ ਕੀਤੇ ਗਏ ਸਨ।

 

ਚੰਡੀਗੜ੍ਹ: ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਧੀ ਹਨੀਪ੍ਰੀਤ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ। ਡੇਰਾ ਪ੍ਰੇਮੀਆਂ ਦੇ ਇੱਕ ਹਿੱਸੇ ਨੇ ਦਾਅਵਾ ਕੀਤਾ ਹੈ ਕਿ ਹਨੀਪ੍ਰੀਤ ਨੂੰ ਗੁਪਤ ਰੂਪ ਵਿੱਚ ਡੇਰੇ ਦੀ ਉਪ-ਪੈਟਰਨ ਅਤੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਦੀ ਚੇਅਰਪਰਸਨ ਬਣਾਇਆ ਗਿਆ ਹੈ।
ਇਸ ਨਾਲ ਹਨੀਪ੍ਰੀਤ ਨੂੰ ਹੌਲੀ-ਹੌਲੀ ਗੱਦੀ ਦੀ ਵਾਰਿਸ ਬਣਾਇਆ ਜਾ ਰਿਹਾ ਹੈ।

ਦਾਅਵਾ ਕੀਤਾ ਗਿਆ ਹੈ ਕਿ ਗੁਰੂਗ੍ਰਾਮ 'ਚ ਡੇਰਾ ਮੁਖੀ ਦੀ ਪੈਰੋਲ ਦੌਰਾਨ ਬਦਲਾਅ ਕੀਤੇ ਗਏ ਸਨ। ਫੇਥ ਵਰਸਿਜ਼ ਵਰਸਿਸ ਗਰੁੱਪ ਵੱਲੋਂ ਇਸ ਸਬੰਧੀ ਪਰਚੇ ਵੀ ਵਾਇਰਲ ਹੋ ਚੁੱਕੇ ਹਨ। ਡੇਰੇ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਉਹ ਪ੍ਰਬੰਧਕਾਂ ਨਾਲ ਗੱਲ ਕਰਕੇ ਰਸਮੀ ਪੱਖ ਦੇਣਗੇ।ਟਰੱਸਟ ਦੇ ਇਨ੍ਹਾਂ ਕਾਗਜ਼ਾਂ ਵਿੱਚ ਡੇਰੇ ਦੇ ਮੌਜੂਦਾ ਪ੍ਰਧਾਨ ਡਾਕਟਰ ਪੀਆਰ ਨੈਨ ਇੰਸਾ ਦਾ ਨਾਂ ਨਹੀਂ ਹੈ।

ਜਦੋਂ ਕਿ ਡੇਰਾ ਮੁਖੀ ਵੱਲੋਂ ਆਪਣੇ ਨੌਵੇਂ ਪੱਤਰ ਵਿੱਚ ਪੀਆਰ ਨੈਨ ਨੂੰ ਡੇਰਾ ਸੱਚਾ ਸੌਦਾ ਟਰੱਸਟ ਦਾ ਚੇਅਰਪਰਸਨ ਐਲਾਨਿਆ ਗਿਆ ਸੀ। ਫਿਰ ਡੇਰਾ ਮੁਖੀ ਗੁਰੂਗ੍ਰਾਮ 'ਚ ਪੈਰੋਲ 'ਤੇ ਆਇਆ ਸੀ। ਉਸ ਤੋਂ ਪਹਿਲਾਂ ਵਿਪਾਸਨਾ ਇੰਸਾ ਡੇਰੇ ਦੀ ਚੇਅਰਪਰਸਨ ਸੀ। ਦੱਸ ਦੇਈਏ ਕਿ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਰਣਜੀਤ ਕਤਲ ਕੇਸ ਅਤੇ ਪੱਤਰਕਾਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਫਿਲਹਾਲ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement