ਹਰਿਆਣਾ ਸਰਕਾਰ ਨੇ ਰੋਕਿਆ ਕਿਸਾਨਾਂ ਨੂੰ ਤਾਂ ਕਿਸਾਨ ਵੱਡੇ-ਵੱਡੇ ਪੱਥਰ ਪਰਾਂ ਸੁੱਟ ਵਧੇ ਅੱਗੇ
Published : Dec 12, 2020, 6:56 pm IST
Updated : Dec 12, 2020, 6:56 pm IST
SHARE ARTICLE
farmer protest
farmer protest

ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਹੁਣ ਕਿਸਾਨਾਂ ਦੇ ਕਾਫ਼ਲਿਆਂ ਨੂੰ ਨਹੀਂ ਰੋਕ ਸਕਦੀ ।

ਨਵੀਂ ਦਿੱਲੀ:ਹੁਣ ਇਸ ਵਾਰ ਬਾਰਡਰ ‘ਤੇ ਹਰਿਆਣਾ ਸਰਕਾਰ ਨੇ ਰੋਕਿਆ ਕਿਸਾਨਾਂ ਨੂੰ ਤਾਂ ਕਿਸਾਨਾਂ ਨੇ ਵੱਡੇ ਵੱਡੇ ਪੱਥਰ ਪਰ੍ਹਾਂ ਸੁੱਟ ਕੇ ਅੱਗੇ ਵਧੇ, ਕਿਸਾਨਾਂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਹੁਣ ਕਿਸਾਨਾਂ ਦੇ ਕਾਫ਼ਲਿਆਂ ਨੂੰ ਨਹੀਂ ਰੋਕ ਸਕਦੀ । ਕਿਸਾਨ ਹੁਣ ਜਿੱਤ ਪ੍ਰਾਪਤ ਕਰਕੇ ਹੀ ਵਾਪਸ ਮੁੜਨਗੇ।

photophotoਕਿਸਾਨਾਂ ਦੇ ਟੋਲ ਫ੍ਰੀ ਕਰਨ ਨੂੰ ਲੈ ਕੇ ਦਿੱਤੇ ਸੱਦੇ ਨੂੰ ਰੋਕਣ ਦੇ ਲਈ ਇੱਕ ਵਾਰ ਫੇਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਵੱਡੇ ਵੱਡੇ ਪੱਥਰਾਂ ਦੇ ਢੇਰ ਲਾ ਦਿੱਤੇ ਸਨ , ਜਿਨ੍ਹਾਂ ਨੂੰ ਕਿਸਾਨਾਂ ਨੇ ਆਪਣੇ ਹੱਥਾਂ ਨਾਲ ਹੀ ਪਰ੍ਹੇ ਸੁੱਟ ਦਿੱਤਾ ।ਕਿਸਾਨਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਕੋਝੀ ਚਾਲ ਸੀ ਪਰ ਨੌਜਵਾਨ ਕਿਸਾਨ ਪੱਥਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਅੱਗੇ ਵਧ ਰਹੇ ਹਨ । ਉਨ੍ਹਾਂ ਕਿਹਾ ਕਿ ਰਸਤਾ ਰੋਕਣ ਲਈ ਲਾਏ ਵੱਡੇ ਵੱਡੇ ਪੱਥਰਾਂ ਨੂੰ ਨੌਜਵਾਨਾਂ ਨੇ ਆਪਣੇ ਹੱਥਾਂ ਨਾਲ ਹੀ ਪਰ੍ਹੇ ਸੁੱਟ ਦਿੱਤਾ।  

photophotoਕਿਸਾਨਾਂ ਦੱਸਿਆ ਕਿ ਅੰਮ੍ਰਿਤਸਰ ਤੋਂ 700 ਟਰੈਕਟਰਾਂ ਦਾ ਕਾਫ਼ਲਾ ਦਿੱਲੀ ਵੱਲ ਆ ਰਿਹਾ ਸੀ ਜਿਸ ਨੂੰ ਰੋਕਣ ਦੇ ਲਈ ਹਰਿਆਣਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ । ਜਿਸ ਨੂੰ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਸਾਂਝੇ ਰੂਪ ਵਿਚ ਅਸਫਲ ਕਰ ਦਿੱਤਾ ਹੈ। ਕਿਸਾਨਾਂ ਕਿਹਾ ਕਿ ਇਹ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਬਣ ਚੁੱਕਿਆ ਹੈ ਕੇਂਦਰ ਸਰਕਾਰ ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੁਣ ਰੋਕ ਨਹੀਂ ਸਕੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement