ਹਰਿਆਣਾ ਦੇ ਪੈਟਰੋਲ ਪੰਪ ਮਾਲਕ ਨੇ ਕਿਸਾਨਾਂ ਲਈ ਖੋਲ੍ਹੇ ਦਿਲ ਦੇ ਦਰਵਾਜ਼ੇ...
Published : Dec 12, 2020, 5:28 pm IST
Updated : Dec 12, 2020, 6:59 pm IST
SHARE ARTICLE
farmer protest
farmer protest

ਪੈਟਰੋਲ ਪੰਪ ਦੇ ਮਾਲਕ ਨੇ ਕਿਹਾ ਕਿ ਜਿੰਨਾ ਸਮਾਂ ਸੰਘਰਸ਼ ਚੱਲੇਗਾ ਪੂਰਨ ਸਹਿਯੋਗ ਦਿੱਤਾ ਜਾਵੇਗਾ

ਨਵੀਂ ਦਿੱਲੀ : (ਸ਼ੈਸ਼ਵ ਨਾਗਰਾ)- ਪੈਟਰੋਲ ਪੰਪ ਦੇ ਮਾਲਕ ਓਮ ਪ੍ਰਕਾਸ਼ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨਾਂ ਨੂੰ ਲੰਗਰ ਬਣਾਉਣ, ਰਹਿਣ ਅਤੇ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਨੂੰ ਨਹਾਉਣ ਲਈ ਪਾਣੀ ਦੀਆਂ ਮੋਟਰਾਂ ਦਾ ਪ੍ਰਬੰਧ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਕਰਨਾ ਮੇਰੀ ਖੁਸ਼ਕਿਸਮਤੀ ਹੈ। । ਕਿਸਾਨਾਂ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੇ ਟਰੈਕਟਰਾਂ ਦੇ ਵਿਚ ਡੀਜ਼ਲ ਨਹੀਂ ਹੁੰਦਾ ਇਸ ਪੰਪ ਦੇ ਮਾਲਕ ਵਲੋਂ ਫ੍ਰੀ ਡੀਜ਼ਲ ਦੀ ਸੇਵਾ ਕੀਤੀ ਜਾਂਦੀ ਹੈ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਬਿੱਲਾਂ ਨਾਲ ਦੇਸ਼ ਦੇ ਕਿਸਾਨਾਂ ਨੂੰ ਦੇ ਨਾਲ ਨਾਲ ਬਾਕੀ ਕਿਸਾਨਾਂ ਨਾਲ ਜੁੜੇ ਹੋਏ ਲੋਕਾਂ ਦਾ ਵੀ ਨੁਕਸਾਨ ਹੋਵੇਗਾ। ਇਹ ਬਿਲ ਹਰ ਤਬਕੇ ਲਈ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਕਰਨ ਦਾ ਮੌਕਾ ਉਨ੍ਹਾਂ ਨੂੰ ਪ੍ਰਾਪਤ ਹੋਇਆ ਹੈ, ਉਹ ਬਹੁਤ ਖ਼ੁਸ਼ੀ ਨਾਲ ਕਿਸਾਨਾਂ ਦੀ ਸੇਵਾ ਕਰ ਰਹੇ ਹਨ, ਪੈਟਰੋਲ ਪੰਪ ਦੇ ਮਾਲਕ ਨੇ ਕਿਹਾ ਕਿ ਜਿੰਨਾ ਸਮਾਂ ਸੰਘਰਸ਼ ਚੱਲੇਗਾ ਸਾਡੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

Farmers ProtestFarmers Protestਕਿਸਾਨਾਂ ਨੇ ਦੱਸਿਆ ਕਿ ਪੈਟਰੋਲ ਪੰਪ ਦੇ ਮਾਲਕ ਵੱਲੋਂ ਕਿਸਾਨਾਂ ਨੂੰ ਖਾਣਾ ਬਣਾਉਣ ਲੰਗਰ ਲਈ ਥਾਂ, ਸੌਣ ਲਈ ਕਿਸਾਨਾਂ ਨੂੰ ਆਪਣਾ ਪੈਟਰੋਲ ਪੰਪ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦੱਸਿਆ ਕਿ ਪਿਛਲੀ 26 ਤਾਰੀਖ਼ ਤੋਂ ਪੈਟਰੋਲ ਪੰਪ ਲਗਾਤਾਰ ਬੰਦ ਹੈ।  ਕਿਸਾਨਾਂ ਨੇ ਦੱਸਿਆ ਕਿ ਇਸ ਚੱਲ ਰਹੇ ਸੰਘਰਸ਼ ਵਿਚ ਹਰ ਇਕ ਦਾ ਸਮਰਥਨ ਪ੍ਰਾਪਤ ਹੋ ਰਿਹਾ ਹੈ , ਉਨ੍ਹਾਂ ਦੱਸਿਆ ਕਿ ਸੰਘਰਸ਼ ਕਿਸੇ ਧਰਮ ਵਿਸ਼ੇਸ਼ ਦਾ ਨਹੀਂ ਹੈ, ਇਹ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਲੜਿਆ ਜਾ ਰਿਹਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement