ਕਿਸਾਨ ਅੰਦੋਲਨ ਕਰਕੇ ਪੂਰੀ ਦੁਨੀਆਂ ‘ਚ ਛਾਏ ਰਾਕੇਸ਼ ਟਿਕੈਤ, ਲੰਡਨ ਆਈਕਨ ਐਵਾਰਡ ਨਾਲ ਹੋਏ ਸਨਮਾਨਿਤ
Published : Dec 12, 2021, 4:00 pm IST
Updated : Dec 12, 2021, 4:00 pm IST
SHARE ARTICLE
 Rakesh Tikait
Rakesh Tikait

ਲੰਡਨ ਦੀ ਕੰਪਨੀ ਹਰ ਸਾਲ ਵਿਸ਼ਵ ਪੱਧਰ ‘ਤੇ ਵੱਡੀ ਸ਼ਖਸੀਅਤ ਨੂੰ ਐਵਾਰਡ ਦੇ ਕੇ ਸਨਮਾਨਿਤ ਕਰਦੀ ਹੈ।

 

ਨਵੀਂ ਦਿੱਲੀ - ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਲੰਡਨ ਵਿਚ 21ਵੀਂ ਸਦੀ ਦੇ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦਰਅਸਲ ਲੰਡਨ ਦੀ ਇਹ ਕੰਪਨੀ ਹਰ ਸਾਲ ਵਿਸ਼ਵ ਪੱਧਰ ‘ਤੇ ਵੱਡੀ ਸ਼ਖਸੀਅਤ ਨੂੰ ਐਵਾਰਡ ਦੇ ਕੇ ਸਨਮਾਨਿਤ ਕਰਦੀ ਹੈ। ਇਸ ਵਾਰ ਇਸ ਐਵਾਰਡ ਲਈ ਰਾਕੇਸ਼ ਟਿਕੈਤ ਰਾਕੇਸ਼ ਦਾ ਨਾਮ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

Rakesh TikaitRakesh Tikait

ਦੱਸ ਦਈਏ ਕਿ ਰਾਕੇਸ਼ ਟਿਕੈਤ ਨੂੰ ਇਹ ਐਵਾਰਡ ਲੰਡਨ ਸਥਿਤ ਬਰਤਾਨੀਆ ਦੇ ਸਕੁਏਅਰ ਵਾਟਰਮੇਲਨ ਆਫ਼ ਬ੍ਰਿਟੇਨ ਵੱਲੋਂ ਕਿਸਾਨ ਅੰਦੋਲਨ ਵਿਚ ਜੋਸ਼ ਭਰਨ ਲਈ ਦਿੱਤਾ ਗਿਆ। ਇਹ ਐਵਾਰਡ ਦੇਣ ਦਾ ਕੰਮ ਸਾਲ 2017 ਵਿਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 4 ਭਾਰਤੀਆਂ ਨੂੰ 21ਵੀਂ ਸਦੀ ਦੇ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

Rakesh TikaitRakesh Tikait

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਲ-ਨਾਲ ਬਾਕੀ ਕਈ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਵਿਚਾਲੇ ਕਈ ਮੁੱਦਿਆਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਸ਼ਨੀਵਾਰ ਸਵੇਰੇ ਦਿੱਲੀ ਦੀਆਂ ਸਰਹੱਦਾਂ ਤੋਂ ਰਵਾਨਾ ਹੋਣੀਆਂ ਸ਼ੁਰੂ ਹੋ ਗਈਆਂ ਸਨ ਤੇ ਪੰਜਾਬ ਪਹੁੰਚ ਚੁੱਕੀਆਂ ਹਨ। 


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement