ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਆਈ ਬੁਰੀ ਖਬਰ!
Published : Jan 13, 2020, 5:05 pm IST
Updated : Jan 13, 2020, 5:05 pm IST
SHARE ARTICLE
File Photo
File Photo

ਦਿੱਲੀ ਵਿਧਾਨ ਸਭਾ ਦੇ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 14 ਫਰਵਰੀ ਨੂੰ ਨਤੀਜੇ ਆਉਣਗੇ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਚਾਰ ਨੇਤਾਵਾਂ ਨੇ ਪਾਰਟੀ ਦਾ ਪੱਲਾ ਛੱਡ ਆਮ ਆਦਮੀ ਪਾਰਟੀ ਦਾ ਹੱਥ ਫੜ ਲਿਆ ਹੈ। ਇਸ ਦੀ ਜਾਣਕਾਰੀ ਖੁਦ ਅੱਜ ਸੋਮਵਾਰ ਨੂੰ ਆਪ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।

File PhotoFile Photo

ਜਾਣਕਾਰੀ ਮੁਤਾਬਕ ਆਪ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਵਿਚ ਰਾਮ ਸਿੰਘ ਨੇਤਾ ਜੀ ਅਤੇ ਵੱਡੇ ਲੀਡਰ ਮਹਾਬਲ ਮਿਸ਼ਰਾ ਦੇ ਲੜਕੇ ਵਿਨੇ ਮਿਲਪਾ ਦੇ ਨਾਲ-ਨਾਲ ਦੀਪੂ ਚੋਧਰੀ ਅਤੇ ਜੈ ਭਗਵਾਨ ਹਨ। ਇਸ ਪ੍ਰੈਸ ਕਾਨਫਰੰਸ ਵਿਚ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਜੂਦ ਸਨ। ਇਸ ਦਲਬਦਲ ਨੂੰ ਕਾਂਗਰਸ ਦੇ ਲਈ ਵੱਡੇ ਨੁਕਸਾਨ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਰਾਮ ਸਿੰਘ ਬਦਰਪੁਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ ਜਦਕਿ ਮਹਾਬਲ ਮਿਸ਼ਰਾ ਦਵਾਰਕਾ ਤੋਂ ਵਿਧਾਇਕ ਅਤੇ ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।

File PhotoFile Photo

ਸੂਤਰਾ ਅਨੁਸਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਜਲਦੀ ਹੀ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕਰ ਸਕਦੀ ਹੈ। ਜਾਣਕਾਰੀ ਇਹ ਮਿਲੀ ਹੈ ਕਿ ਦੋਣੋਂ ਪਾਰਟੀਆਂ 14 ਜਨਵਰੀ ਭਾਵ ਭਲਕੇ ਪਹਿਲੀ ਸੂਚੀ ਜਾਰੀ ਕਰ ਸਕਦੀਆਂ ਹਨ। ਦੂਜੇ ਪਾਸੇ ਆਪ 'ਤੇ ਲਗਾਤਾਰ ਹਮਲਾਵਾਰ ਰਹਿਣ ਵਾਲੀ ਭਾਜਪਾ ਨੇ ਵੀ ਬੀਤੇ ਐਤਵਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਕੋਰ ਕਮੇਟੀ ਦੀ ਮੀਟਿੰਗ ਕੀਤੀ ਹੈ ਜਿਸ ਵਿਚ ਉਮੀਦਵਾਰਾ ਦੇ ਨਾਮ ਨੂੰ ਲੈ ਕੇ ਮੰਥਨ ਕੀਤਾ ਗਿਆ ਹੈ।

 File PhotoFile Photo

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਦੇ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 14 ਫਰਵਰੀ ਨੂੰ ਨਤੀਜੇ ਆਉਣਗੇ ਜਦਕਿ ਉਮਦੀਵਾਰਾਂ ਦੀਆ ਨਾਮਜਦਗੀਆਂ ਦੀ ਪ੍ਰਕਿਰਿਆ 14 ਜਨਵਰੀ ਨੂੰ ਸ਼ੁਰੂ ਹੋਵੇਗੀ ਜੋ ਕਿ 21 ਜਨਵਰੀ ਤੱਕ ਚੱਲੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement