ਟਰੈਕਟਰ ਰੈਲੀ ਦੀਆਂ ਤਿਆਰੀਆਂ, ਗੁਰਦੁਆਰਿਆਂ ‘ਚੋਂ ਦਿੱਤਾ ਜਾ ਰਿਹੈ ਦਿੱਲੀ ਪਹੁੰਚਣ ਦਾ ਹੋਕਾ
Published : Jan 13, 2021, 12:36 pm IST
Updated : Jan 13, 2021, 2:33 pm IST
SHARE ARTICLE
Republic Day Tractors Parade Preparations
Republic Day Tractors Parade Preparations

26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਟਰੈਕਟਰ ਰੈਲੀ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ 26 ਜਨਵਰੀ ਦੀ ਟਰੈਕਟਰ ਰੈਲੀ ਦੇ ਐਲ਼ਾਨ ਤੋਂ ਬਾਅਦ ਵੱਡੀ ਪੰਜਾਬ ਤੋਂ ਗਿਣਤੀ ਵਿਚ ਲੋਕ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਕਿਸਾਨ ਟਰੈਕਟਰ ਟਰਾਲੀਆਂ ਵਿਚ ਦਿੱਲੀ ਵੱਲ ਕੂਚ ਕਰ ਰਹੇ ਹਨ।

Republic Day Tractors Parade Preparations Republic Day Tractors Parade Preparations

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਮੰਗਲਵਾਰ ਨੂੰ ਟਰੈਕਟਰ ਟਰਾਲੀਆਂ ਦਾ ਵੱਡਾ ਕਾਫਲਾ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੇ 20 ਜਨਵਰੀ ਤੱਕ ਵੱਡੀ ਗਿਣਤੀ ਵਿਚ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਭਾਗੀਦਾਰਾਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ।

Republic Day Tractors Parade Preparations Republic Day Tractors Parade Preparations

ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਦਿੱਲੀ ਪਹੁੰਚਣ ਦਾ ਹੌਕਾ ਦਿੱਤਾ ਜਾ ਰਿਹਾ ਹੈ। ਗੁਰਦੁਆਰਿਆਂ ਦੇ ਸਪੀਕਰਾਂ ਵਿਚੋਂ ਵੀ ਕਿਸਾਨ ਏਕਤਾ ਦੀ ਗੂੰਜ ਸੁਣਾਈ ਦੇ ਰਹੀ ਹੈ।

Republic Day Tractors Parade Preparations Republic Day Tractors Parade Preparations

ਬੀਤੇ ਦਿਨ ਸੁਪਰੀਮ ਕੋਰਟ ਨੇ ਕਿਸਾਨ ਸੰਘਰਸ਼ ਨਾਲ ਸਬੰਧਤ ਕਈ ਮਾਮਲਿਆਂ ‘ਤੇ ਸੁਣਵਾਈ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਰਿਪੋਰਟ ਤਿਆਰ ਕਰੇਗੀ ਤੇ ਕੋਰਟ ਨੂੰ ਅਪਣੀ ਰਿਪੋਰਟ ਪੇਸ਼ ਕਰੇਗੀ।

Tractor RallyTractor Rally

ਉਧਰ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਮੇਟੀ ਪਹਿਲਾਂ ਹੀ ਖੇਤੀ ਕਾਨੂੰਨਾਂ ਦਾ ਪੱਖ ਪੂਰ ਚੁੱਕੀ ਹੈ। ਕਿਸਾਨ ਕਿਸੇ ਵੀ ਹਾਲਤ ਵਿਚ ਅੰਦੋਲਨ ਵਾਪਸ ਨਹੀਂ ਲੈਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement