Delhi excise policy case: ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਚੌਥਾ ਸੰਮਨ
Published : Jan 13, 2024, 9:21 am IST
Updated : Jan 13, 2024, 9:21 am IST
SHARE ARTICLE
ED summons Arvind Kejriwal for 4th time
ED summons Arvind Kejriwal for 4th time

18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

Delhi excise policy case: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਸੰਮਨ ਜਾਰੀ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਦਾ ਇਹ ਚੌਥਾ ਸੰਮਨ ਹੈ। ਕੇਜਰੀਵਾਲ ਪਹਿਲਾਂ ਦਿਤੇ ਨੋਟਿਸ 'ਤੇ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਕੇਜਰੀਵਾਲ ਨੇ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਿਹਾ ਸੀ। ਹੁਣ ਚੌਥਾ ਸੰਮਨ ਜਾਰੀ ਕਰਕੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਦਿੱਲੀ ਦਾ ਕਥਿਤ ਸ਼ਰਾਬ ਘੁਟਾਲਾ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਜਾਇਜ਼’ ਸੰਮਨ ਭੇਜਦੀ ਹੈ ਤਾਂ ਉਹ ਇਸ ਵਿਚ ਸਹਿਯੋਗ ਕਰਨਗੇ।

'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਤੀਜੇ ਸੰਮਨ 'ਤੇ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਸੰਮਨ ਨੂੰ 'ਗੈਰ-ਕਾਨੂੰਨੀ' ਅਤੇ 'ਸਿਆਸਤ ਤੋਂ ਪ੍ਰੇਰਿਤ' ਕਰਾਰ ਦਿਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

‘ਆਪ’ ਆਗੂ ਜੈਸਮੀਨ ਸ਼ਾਹ ਦਾ ਕਹਿਣਾ ਹੈ ਕਿ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ, ਪਰ ਹੁਣ ਤਕ ਈਡੀ ਨੇ ਸਬੂਤ ਵਜੋਂ ਕੁੱਝ ਵੀ ਬਰਾਮਦ ਨਹੀਂ ਕੀਤਾ ਹੈ। ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਫਰਜ਼ੀ ਹੈ। ਇਸ ਮਾਮਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ ਅਤੇ ਈਡੀ ਨੇ 500 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ 1000 ਤੋਂ ਵੱਧ ਛਾਪੇਮਾਰੀ ਕੀਤੀ ਹੈ ਪਰ ਹੁਣ ਤਕ ਸਬੂਤ ਵਜੋਂ ਇਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ‘ਇੰਡੀਆ ਗਠਜੋੜ ਦੇ ਚੋਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਚੋਣ ਪ੍ਰਚਾਰ ਤੋਂ ਰੋਕਣ ਲਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਹ ਸਾਜ਼ਸ਼ ਹੈ।

 (For more Punjabi news apart from Delhi excise policy case ED summons Arvind Kejriwal for 4th time, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement