ਕ੍ਰਾਈਮ ਬ੍ਰਾਂਚ ਨੂੰ ਸੌਂਪਿਆ ਗਿਆ ਮੰਗੋਲਪੁਰੀ ਕਤਲ ਕੇਸ, ਇਲਾਕੇ 'ਚ ਤਣਾਅ ਦਾ ਮਾਹੌਲ: ਦਿੱਲੀ ਪੁਲਿਸ
Published : Feb 13, 2021, 10:05 am IST
Updated : Feb 13, 2021, 11:17 am IST
SHARE ARTICLE
Mangolpuri Case
Mangolpuri Case

ਪੁਲਿਸ ਨੇ ਹੁਣ ਤੱਕ 5 ਮੁਲਜ਼ਮਾਂ ਨਸੀਰੂਦੀਨ, ਇਸਲਾਮ, ਜ਼ਾਹਿਦ, ਮਹਿਤਾਬ, ਤਾਜੂਦੀਨ ਉਰਫ ਤਾਜੂ ਨੂੰ ਗ੍ਰਿਫਤਾਰ ਕੀਤਾ ਹੈ।

ਨਵੀਂ ਦਿੱਲੀ- ਦਿੱਲੀ ਦੇ ਮੰਗੋਲਪੁਰੀ ਵਿੱਚ ਰਿੰਕੂ ਸ਼ਰਮਾ ਦੇ ਕਤਲ ਦੇ ਪੰਜਵੇਂ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਤਲ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਹੁਣ ਮੰਗੋਲਪੁਰੀ ਕਤਲ ਕੇਸ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੋਪਿਆ ਗਿਆ ਹੈ। ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਇੱਕ ਕੈਂਪ ਵਿੱਚ ਬਦਲ ਦਿੱਤਾ ਗਿਆ ਹੈ। ਪੁਲਿਸ ਨੇ ਹੁਣ ਤੱਕ 5 ਮੁਲਜ਼ਮਾਂ ਨਸੀਰੂਦੀਨ, ਇਸਲਾਮ, ਜ਼ਾਹਿਦ, ਮਹਿਤਾਬ, ਤਾਜੂਦੀਨ ਉਰਫ ਤਾਜੂ ਨੂੰ ਗ੍ਰਿਫਤਾਰ ਕੀਤਾ ਹੈ।

casemangolpuri case

ਦੱਸ ਦੇਈਏ ਕਿ ਦੇਰ ਰਾਤ ਦਿੱਲੀ ਦੇ ਮੰਗੋਲਪੁਰੀ ਖੇਤਰ ਵਿੱਚ ਹਮਲਾਵਰਾਂ ਨੇ ਇੱਕ ਭਾਜਪਾ ਯੁਵਾ ਮੋਰਚਾ ਦੇ ਵਰਕਰ ਨੂੰ ਕੁੱਟ-ਮਾਰ ਕਰਨ ਤੋਂ ਬਾਅਦ ਚਾਕੂ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਖੇਤਰ ਵਿਚ ਦੋ ਭਾਈਚਾਰਿਆਂ ਵਿਚ ਤਣਾਅ ਪੈਦਾ ਹੋ ਗਿਆ ਜਿਸ ਕਾਰਨ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਹਾਲਾਂਕਿ ਮ੍ਰਿਤਕ ਰਿੰਕੂ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਉਸ ਦੀ ਮੌਤ ਜੈ ਸ਼੍ਰੀ ਰਾਮ ਦੇ ਨਾਅਰੇ ਕਾਰਨ ਹੋਈ ਹੈ। 

delhi policedelhi police

ਕੀ ਹੈ ਪੂਰਾ ਮਾਮਲਾ 
ਪਾਰਟੀ ਦੌਰਾਨ ਇੱਕ ਰੈਸਟੋਰੈਂਟ ਬੰਦ ਕਰਨ ਨੂੰ ਲੈ ਕੇ ਲੜਾਈ ਹੋਈ। ਇਹ ਇੱਕ ਪੁਰਾਣਾ ਵਪਾਰਕ ਮੁੱਦਾ ਸੀ। ਝਗੜੇ ਤੋਂ ਬਾਅਦ ਸਾਰੇ ਆਪਣੇ ਘਰਾਂ ਨੂੰ ਵਾਪਸ ਚਲੇ ਗਏ। ਬਾਅਦ ਵਿਚ ਕੁਝ ਨੌਜਵਾਨ ਰਿੰਕੂ ਸ਼ਰਮਾ ਦੇ ਘਰ ਪਹੁੰਚੇ ਅਤੇ ਉਸ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਰਿੰਕੂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

BOYBOY

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement