ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਕੇ ਤੇ ਮੌਤ
Published : Feb 13, 2021, 9:42 am IST
Updated : Feb 13, 2021, 9:42 am IST
SHARE ARTICLE
accident
accident

ਕਾਰ ਵਿਚ ਪਈਆਂ ਲਾਸ਼ਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

ਕੰਨੌਜ-  ਸ਼ਨੀਵਾਰ ਤੜਕੇ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਜ਼ਬਰਦਸਤ ਹਾਦਸਾ ਹੋਇਆ। ਦੱਸ ਦੇਈਏ ਕਿ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਲਗਭਗ 6 ਲੋਕਾਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਟੱਕਰ ਤੋਂ ਬਾਅਦ ਕਾਰ ਦੇ ਚਿਧੜੇ ਉੱਡ ਗਏ। ਕਾਰ ਵਿਚ ਪਈਆਂ ਲਾਸ਼ਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

kannaujkannauj

ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਸਾਰੇ ਲੋਕ ਲਖਨਊ ਤੋਂ ਬਾਲਾਜੀ ਦਰਸ਼ਨ ਲਈ ਜਾ ਰਹੇ ਸਨ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement