ਹਸਪਤਾਲਾਂ ਦੇ ਰਵੱਈਏ ਤੋਂ ਤੰਗ ਆ ਕੇ ਸਬ-ਇੰਸਪੈਕਟਰ ਨੇ ਐਂਬੂਲੈਂਸ 'ਚ ਹੀ ਕੀਤੀ ਖ਼ੁਦਕੁਸ਼ੀ
Published : Feb 13, 2021, 12:40 pm IST
Updated : Feb 13, 2021, 12:41 pm IST
SHARE ARTICLE
SI commits suicide inside ambulance
SI commits suicide inside ambulance

ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ (39) ਵਜੋਂ ਕੀਤੀ ਗਈ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਇਕ ਸਬ-ਇੰਸਪੈਕਟਰ ਨੇ ਹਸਪਤਾਲ ਲਿਜਾਉਣ ਦੌਰਾਨ ਐਂਬੂਲੈਂਸ ਵਿਚ ਹੀ ਆਤਮਹੱਤਿਆ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ (39) ਵਜੋਂ ਕੀਤੀ ਗਈ ਹੈ। ਉਹ ਦੱਖਣੀ ਪੂਰਬੀ ਜ਼ਿਲ੍ਹਾ ਲਾਈਨ ਵਿਚ ਤੈਨਾਤ ਸਨ ਅਤੇ ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ।

PolicePolice

ਪੁਲਿਸ ਡਿਪਟੀ ਕਮਿਸ਼ਨਰ ਆਰਪੀ ਮੀਨਾ ਨੇ ਦੱਸਿਆ ਕਿ ਉਹਨਾਂ ਨੂੰ ਐਂਬੂਲੈਂਸ ਵਿਚ ਫਾਂਸੀ ਲਗਾ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਮਿਲੀ। ਘਟਨਾ ਦੌਰਾਨ ਰਾਜਬੀਰ ਸਿੰਘ ਨੂੰ ਹਸਪਤਾਲ ਲਿਜਾਇਆ ਰਿਹਾ ਸੀ। ਉਹ ਪੰਜ ਦਿਨ ਤੋਂ ਛੁੱਟੀ ‘ਤੇ ਸੀ। ਪੁਲਿਸ ਅਨੁਸਾਰ ਰਾਜਬੀਰ ਸਿੰਘ ਨੇ ਅਪਣੀ ਰਿਹਾਇਸ਼ ਤੋਂ ਐਂਬੂਲੈਂਸ ਨੂੰ ਬੁਲਾਇਆ ਅਤੇ ਦੀਨ ਦਿਆਲ ਉਪਾਧਿਆਏ ਹਸਪਤਾਲ ਗਏ ਪਰ ਡਾਕਟਰਾਂ ਨੇ ਉਹਨਾਂ ਨੂੰ ਭਰਤੀ ਕਰਨ ਤੋਂ ਮਨਾਂ ਕਰ ਦਿੱਤਾ।

delhi policeDelhi police

ਇਸ ਤੋਂ ਬਾਅਦ ਇਕ ਹੋਰ ਐਂਬੂਲੈਂਸ ਵਿਚ ਉਹਨਾਂ ਨੂੰ ਇੰਸਟੀਚਿਊਟ ਆਫ ਹਿਊਮਨ ਬਿਹੇਵੀਅਰ ਐਂਡ ਅਲਾਇਡ ਸਾਇੰਸ ( Institute of Human Behavior and Allied Sciences) ਹਸਪਤਾਲ ਵਿਚ ਲਿਜਾਇਆ ਗਿਆ ਪਰ ਉੱਥੇ ਵੀ ਡਾਕਟਰਾਂ ਨੇ ਉਹਨਾਂ ਨੂੰ ਦਾਖਲ ਕਰਨ ਤੋਂ ਮਨਾ ਕਰ ਦਿੱਤਾ।

Hospital Hospital

ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਹਨਾਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪਰਚੀ ਤਿਆਰ ਕਰਨ ਲਈ ਕਿਹਾ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਦੁਬਾਰਾ ਆਈਐਚਬੀਏਐਸ ਜਾਣ ਲਈ ਜ਼ੋਰ ਦਿੱਤਾ ਗਿਆ ਤਾਂ ਉਸ ਦੌਰਾਨ ਉਹ ਹਸਪਤਾਲ ਵਿਚੋਂ ਭੱਜਣ ਲੱਗੇ।

Ambulance Ambulance

ਇਸ ਤੋਂ ਬਾਅਦ ਜਦੋਂ ਉਹ ਵਾਪਸ ਆਈਐਚਬੀਏਐਸ ਜਾ ਰਹੇ ਸੀ ਤਾਂ ਉਹਨਾਂ ਨੇ ਐਂਬੂਲੈਂਸ ਵਿਚ ਫਾਂਸੀ ਲਗਾ ਕੇ ਆਤਮਹੱਤਿਆ ਕਰ ਲਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement