ਸੰਸਦ ਦੇ ਬਜਟ ਸੈਸ਼ਨ ਦਾ ਪਹਿਲੇ ਪੜਾਅ ਮੁਕੰਮਲ
Published : Feb 13, 2026, 7:40 pm IST
Updated : Feb 13, 2026, 7:40 pm IST
SHARE ARTICLE
First phase of Parliament's budget session completes
First phase of Parliament's budget session completes

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 9 ਮਾਰਚ ਤਕ ਮੁਲਤਵੀ

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਹਿੱਸਾ ਸ਼ੁਕਰਵਾਰ ਨੂੰ ਸਮਾਪਤ ਹੋ ਗਿਆ ਅਤੇ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 9 ਮਾਰਚ ਤਕ ਮੁਲਤਵੀ ਕਰ ਦਿਤੀ ਗਈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਹੰਗਾਮੇ ਕਾਰਨ ਲੋਕ ਸਭਾ ’ਚ ਅੱਜ ਪ੍ਰਸ਼ਨਕਾਲ ਨਹੀਂ ਚਲ ਸਕਿਆ ਅਤੇ ਸਦਨ ਦੀ ਕਾਰਵਾਈ 9 ਮਾਰਚ ਨੂੰ ਸਵੇਰੇ 11 ਵਜੇ ਤਕ ਮੁਲਤਵੀ ਕਰ ਦਿਤੀ ਗਈ। ਇਕ ਵਾਰ ਮੁਲਤਵੀ ਕਰਨ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਸ਼ੁਰੂ ਹੋਈ ਤਾਂ ਪ੍ਰੀਜ਼ਾਈਡਿੰਗ ਚੇਅਰਮੈਨ ਸੰਧਿਆ ਰਾਏ ਨੇ ਲੋੜੀਂਦੇ ਕਾਗਜ਼ਾਤ ਸਦਨ ਦੇ ਮੇਜ਼ ਉਤੇ ਰੱਖੇ ਅਤੇ ਫਿਰ ਸਦਨ ਦੀ ਕਾਰਵਾਈ 9 ਮਾਰਚ ਨੂੰ ਦੁਪਹਿਰ 12:06 ਵਜੇ ਤਕ ਮੁਲਤਵੀ ਕਰ ਦਿਤੀ।

ਇਸ ਤੋਂ ਪਹਿਲਾਂ ਸਵੇਰੇ ਮੀਟਿੰਗ ਸ਼ੁਰੂ ਹੁੰਦਿਆਂ ਹੀ ਪ੍ਰੀਜ਼ਾਈਡਿੰਗ ਚੇਅਰਮੈਨ ਸੰਧਿਆ ਰਾਏ ਨੇ ਸਾਬਕਾ ਸੰਸਦ ਮੈਂਬਰ ਡਾ. ਭਗਵਾਨ ਦਾਸ ਰਾਠੌਰ ਦੇ ਦੇਹਾਂਤ ਦੀ ਜਾਣਕਾਰੀ ਸਦਨ ਨੂੰ ਦਿਤੀ ਅਤੇ ਮੈਂਬਰਾਂ ਨੇ ਇਕ ਪਲ ਦਾ ਮੌਨ ਰੱਖ ਕੇ ਵਿਛੜੇ ਸਾਬਕਾ ਮੈਂਬਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਜਿਵੇਂ ਹੀ ਪ੍ਰੀਜ਼ਾਈਡਿੰਗ ਚੇਅਰਮੈਨ ਨੇ ਪ੍ਰਸ਼ਨਕਾਲ ਸ਼ੁਰੂ ਕੀਤਾ, ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕੇਂਦਰੀ ਮੰਤਰੀ ਪੁਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿਤੀ ਅਤੇ ਮੰਚ ਦੇ ਨੇੜੇ ਆ ਗਏ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਉੱਜਵਲ ਰਮਨ ਸਿੰਘ ਨੇ ਅਪਣਾ ਪੂਰਕ ਸਵਾਲ ਪੁਛਿਆ, ਜਿਸ ਦਾ ਜਵਾਬ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਹੰਗਾਮੇ ਦੇ ਵਿਚਕਾਰ ਦਿਤਾ।

ਪ੍ਰੀਜ਼ਾਈਡਿੰਗ ਚੇਅਰਮੈਨ ਸੰਧਿਆ ਰਾਏ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਪਣੀਆਂ ਸੀਟਾਂ ਉਤੇ ਵਾਪਸ ਜਾਣ ਅਤੇ ਕਾਰਵਾਈ ਨੂੰ ਅੱਗੇ ਵਧਣ ਦੇਣ। ਹੰਗਾਮਾ ਨਾ ਹੋਣ ਤੋਂ ਬਾਅਦ ਉਨ੍ਹਾਂ ਨੇ ਪੰਜ ਮਿੰਟ ਬਾਅਦ ਦੁਪਹਿਰ 12 ਵਜੇ ਤਕ ਮੀਟਿੰਗ ਮੁਲਤਵੀ ਕਰ ਦਿਤੀ।

ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ 2 ਮਾਰਚ ਤੋਂ ਚਰਚਾ ਸ਼ੁਰੂ ਹੋ ਗਈ ਸੀ। ਧੰਨਵਾਦ ਮਤੇ ਅਤੇ ਇਸ ਦੇ ਸਮਰਥਨ ਲਈ ਭਾਜਪਾ ਦੇ ਦੋ ਮੈਂਬਰਾਂ ਦੇ ਭਾਸ਼ਣ ਤੋਂ ਬਾਅਦ ਜਦੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੋਲਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਦੀ ਇਕ ਟਿਪਣੀ ਨੂੰ ਲੈ ਕੇ ਸਦਨ ’ਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਨਾ ਚਰਚਾ ਹੋਈ ਅਤੇ ਨਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਜਵਾਬ ਦੇ ਸਕੇ।

ਹਾਲਾਂਕਿ ਲੋਕ ਸਭਾ ’ਚ ਇਸ ਹਫਤੇ ਕੇਂਦਰੀ ਬਜਟ ਉਤੇ ਚਰਚਾ ਹੋਈ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਇਸ ਦਾ ਜਵਾਬ ਦਿਤਾ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸਦਨ ’ਚ ਬੋਲਣ ਦੀ ਇਜਾਜ਼ਤ ਨਾ ਦੇਣ ਅਤੇ ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਦੇ ਪ੍ਰਸਤਾਵ ਲਈ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਦੇ ਸਕੱਤਰ ਜਨਰਲ ਨੂੰ ਨੋਟਿਸ ਦਿਤਾ ਹੈ।

ਸੂਤਰਾਂ ਨੇ ਦਸਿਆ ਕਿ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਣ ਉਤੇ ਨੋਟਿਸ ਨੂੰ ਵਿਚਾਰ ਲਈ ਸੂਚੀਬੱਧ ਕੀਤੇ ਜਾਣ ਦੀ ਸੰਭਾਵਨਾ ਹੈ।

ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਵੀਰਵਾਰ ਨੂੰ ਪੀ.ਟੀ.ਆਈ. ਨੂੰ ਦਸਿਆ ਕਿ ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁਧ ‘ਵਿਸ਼ੇਸ਼ ਮਤਾ’ ਲਿਆਉਣ ਲਈ ਨੋਟਿਸ ਦਿਤਾ ਹੈ। ਉਨ੍ਹਾਂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਮੈਂਬਰਸ਼ਿਪ ਰੱਦ ਕਰਨ ਅਤੇ ਉਨ੍ਹਾਂ ਨੂੰ ਜੀਵਨ ਭਰ ਲਈ ਚੋਣ ਲੜਨ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਦੂਬੇ ਮੁਤਾਬਕ ਉਨ੍ਹਾਂ ਨੇ ਅਪਣੇ ਨੋਟਿਸ ’ਚ ਜ਼ਿਕਰ ਕੀਤਾ ਹੈ ਕਿ ਕਿਵੇਂ ਵਿਰੋਧੀ ਧਿਰ ਦੇ ਨੇਤਾ ਵਿਦੇਸ਼ ਜਾਂਦੇ ਹਨ ਅਤੇ ਭਾਰਤ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਕਰਦੇ ਹਨ।

ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੌਰਾਨ ਰਾਹੁਲ ਗਾਂਧੀ ਨੂੰ ਸਾਬਕਾ ਫੌਜ ਮੁਖੀ ਐਮ.ਐਮ. ਨਰਵਣੇ ਦੀ ਅਣਪ੍ਰਕਾਸ਼ਿਤ ਕਿਤਾਬ ਦਾ ਹਵਾਲਾ ਦੇਣ ਦੀ ਇਜਾਜ਼ਤ ਨਾ ਦਿਤੇ ਜਾਣ ਦੇ ਵਿਰੋਧ ’ਚ ਵਿਰੋਧੀ ਧਿਰ ਦੇ ਅੱਠ ਮੈਂਬਰਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ।

ਇਨ੍ਹਾਂ ਵਿਚ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦੀਪ ਸਿੰਘ ਔਜਲਾ, ਹਿਬੀ ਈਡਨ, ਡੀਨ ਕੁਰੀਆਕੋਸ, ਪ੍ਰਸ਼ਾਂਤ ਪਡੋਲੇ, ਕਿਰਨ ਕੁਮਾਰ ਰੈੱਡੀ ਅਤੇ ਮਨਿਕਮ ਟੈਗੋਰ ਅਤੇ ਸੀ.ਪੀ.ਆਈ. (ਐਮ) ਦੇ ਸੰਸਦ ਮੈਂਬਰ ਐਸ ਵੈਂਕਟੇਸਨ ਸ਼ਾਮਲ ਹਨ।

ਰਾਜ ਸਭਾ ਦੀ ਮੀਟਿੰਗ ਸਵੇਰੇ 11 ਵਜੇ ਹੋਈ ਅਤੇ ਸਿਫ਼ਰ ਕਾਲ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਪ੍ਰਧਾਨ ਦੀ ਇਜਾਜ਼ਤ ਨਾਲ ਜਨਤਕ ਮਹੱਤਵ ਦੇ ਕਈ ਮੁੱਦੇ ਉਠਾਏ।

ਇਸ ਤੋਂ ਬਾਅਦ ਸਦਨ ਵਿਚ ਪ੍ਰਸ਼ਨ ਕਾਲ ਦਾ ਸਮਾਂ ਸੀ। ਪ੍ਰਸ਼ਨ ਕਾਲ ਖ਼ਤਮ ਹੋਣ ਤੋਂ ਬਾਅਦ, ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਐਲਾਨ ਕੀਤਾ ਕਿ ਜਿਨ੍ਹਾਂ ਮੈਂਬਰਾਂ ਨੇ ਅੱਜ ਵਿਸ਼ੇਸ਼ ਜ਼ਿਕਰ ਰਾਹੀਂ ਜਨਤਕ ਮਹੱਤਵ ਦੇ ਮੁੱਦਿਆਂ ਨੂੰ ਉਠਾਉਣਾ ਸੀ, ਉਨ੍ਹਾਂ ਨੂੰ ਸਦਨ ਵਿਚ ਪੇਸ਼ ਕੀਤਾ ਗਿਆ ਮੰਨਿਆ ਗਿਆ ਹੈ।

ਇਸ ਤੋਂ ਬਾਅਦ ਚੇਅਰਮੈਨ ਨੇ ਮੀਟਿੰਗ 9 ਮਾਰਚ ਨੂੰ ਸਵੇਰੇ 11.00 ਵਜੇ ਤਕ ਮੁਲਤਵੀ ਕਰ ਦਿਤੀ।

ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਰਾਸ਼ਟਰਪਤੀ ਦੇ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਇਆ ਸੀ। 1 ਫ਼ਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿਚ ਬਜਟ ਪੇਸ਼ ਕੀਤਾ ਸੀ ਅਤੇ ਉਸੇ ਦਿਨ ਇਸ ਦੀ ਇਕ ਕਾਪੀ ਰਾਜ ਸਭਾ ਵਿਚ ਪੇਸ਼ ਕੀਤੀ ਗਈ ਸੀ।

ਉਪਰਲੇ ਸਦਨ ਵਿਚ 2 ਮਾਰਚ ਨੂੰ ਰਾਸ਼ਟਰਪਤੀ ਦੇ ਸੰਬੋਧਨ ਉਤੇ ਧੰਨਵਾਦ ਮਤੇ ਉਤੇ ਚਰਚਾ ਸ਼ੁਰੂ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਫ਼ਰਵਰੀ ਨੂੰ ਇਸ ਚਰਚਾ ਦਾ ਜਵਾਬ ਦਿਤਾ ਸੀ।

ਆਮ ਬਜਟ 2026-27 ਉਤੇ ਰਾਜ ਸਭਾ ’ਚ 9 ਮਾਰਚ ਤੋਂ ਚਰਚਾ ਸ਼ੁਰੂ ਹੋਈ ਸੀ, ਜਿਸ ਦਾ ਜਵਾਬ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 12 ਫ਼ਰਵਰੀ ਨੂੰ ਦਿਤਾ ਸੀ। ਉਦਯੋਗਿਕ ਸਬੰਧ ਕੋਡ (ਸੋਧ) ਬਿਲ ਕੱਲ੍ਹ ਉਪਰਲੇ ਸਦਨ ’ਚ ਸੰਖੇਪ ਚਰਚਾ ਤੋਂ ਬਾਅਦ ਪਾਸ ਕਰ ਦਿਤਾ ਗਿਆ। ਇਸ ਬਿਲ ਨੂੰ ਕੱਲ੍ਹ ਲੋਕ ਸਭਾ ਨੇ ਵਿਚਾਰ ਵਟਾਂਦਰੇ ਤੋਂ ਬਾਅਦ ਪਾਸ ਕਰ ਦਿਤਾ ਸੀ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ 9 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤਕ ਚੱਲੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement