ਜੰਮੂ-ਕਸ਼ਮੀਰ : ਪੁਲਵਾਮਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Published : Mar 13, 2019, 4:30 pm IST
Updated : Mar 13, 2019, 4:32 pm IST
SHARE ARTICLE
Jammu & Kashmir : Youth shot dead in Pulwama
Jammu & Kashmir : Youth shot dead in Pulwama

ਸ੍ਰੀਨਗਰ : ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲੇਨਾ ਪਿੰਡ 'ਚ ਬੁੱਧਵਾਰ ਦੁਪਹਿਰ ਇੱਕ ਨੌਜਵਾਨ ਦੀ ਸ਼ੱਕੀ ਅਤਿਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ...

ਸ੍ਰੀਨਗਰ : ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲੇਨਾ ਪਿੰਡ 'ਚ ਬੁੱਧਵਾਰ ਦੁਪਹਿਰ ਇੱਕ ਨੌਜਵਾਨ ਦੀ ਸ਼ੱਕੀ ਅਤਿਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਾਲਾਂਕਿ ਪਹਿਲਾਂ ਖ਼ਬਰ ਆਈ ਸੀ ਕਿ ਜੰਮੂ-ਕਸ਼ਮੀਰ ਲਾਈਟ ਇੰਨਫੈਂਟਰੀ ਰੈਜੀਮੈਂਟ ਦੇ ਜਵਾਨ ਅਤੇ ਮੁਹੰਮਦ ਯੂਸੁਫ਼ ਨਾਇਕ ਕੇ ਬੇਟੇ ਆਸ਼ਿਕ ਹੁਸੈਨ ਨੂੰ ਅੱਜ ਦੁਪਹਿਰ ਪਿੰਗਲੇਨਾ ਪਿੰਡ 'ਚ ਨਾਇਕ ਮੁਹੱਲਾ 'ਚ ਉਨ੍ਹਾਂ ਦੇ ਘਰ ਦੇ ਬਾਹਰ ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਾਲਾਂਕਿ ਬਾਅਦ 'ਚ ਪੁਲਿਸ ਨੇ ਇਸ ਤੋਂ ਇਨਕਾਰ ਕਰ ਦਿੱਤਾ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਤੁਰੰਤ ਬਾਅਦ ਫ਼ੌਜ ਅਤੇ ਐਸ.ਓ.ਜੀ. ਦੀ ਸੰਯੁਕਤ ਟੀਮ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ 14 ਫ਼ਰਵਰੀ ਨੂੰ ਪੁਲਵਾਮਾ 'ਚ ਹੀ ਸੀਆਰਪੀਐਫ ਦੇ ਕਾਫ਼ਲੇ 'ਤੇ ਅਤਿਵਾਦੀ ਹਮਲਾ ਹੋਇਆ ਸੀ। ਇਸ ਹਮਲੇ 'ਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਗਨ। ਇਸ ਮਗਰੋਂ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਆਸਪਾਸ ਮੁਹਿੰਮ ਚਲਾ ਕੇ ਡੇਢ ਦਰਜਨ ਤੋਂ ਵੱਧ ਅਤਿਵਾਦੀਆਂ ਨੂੰ ਮਾਰ ਦਿੱਤਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement