ਉਨਾਵ ਬਲਾਤਕਾਰ ਮਾਮਲਾ: ਭਾਜਪਾ ਵਿਧਾਇਕ ਕੁਲਦੀਪ ਸਿੰਘ ਸੈਂਗਰ ਗ੍ਰਿਫ਼ਤਾਰ
Published : Apr 13, 2018, 10:11 am IST
Updated : Apr 13, 2018, 10:11 am IST
SHARE ARTICLE
MLA Kuldeep Singh Sengar
MLA Kuldeep Singh Sengar

ਉਨਾਵ ਸਮੂਹਕ ਬਲਾਤਕਾਰ ਮਾਮਲੇ 'ਚ ਮੁਲਜ਼ਮ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਸੀਬੀਆਈ ਨੇ ਸਵੇਰੇ ਉਨ੍ਹਾਂ ਦੇ ਇੰਦਰਾ ਨਗਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ।

ਨਵੀਂ ਦਿੱਲੀ: ਉਨਾਵ ਸਮੂਹਕ ਬਲਾਤਕਾਰ ਮਾਮਲੇ 'ਚ ਮੁਲਜ਼ਮ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਸੀਬੀਆਈ ਨੇ ਸਵੇਰੇ ਉਨ੍ਹਾਂ ਦੇ ਇੰਦਰਾ ਨਗਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਨੂੰ ਹਜ਼ਰਤਗੰਜ ਸਥਿਤ ਸੀਬੀਆਈ ਦਫ਼ਤਰ ਲਿਜਾਇਆ ਗਿਆ, ਜਿਥੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸੀਬੀਆਈ ਟੀਮ ਨੇ ਐਸਆਈਟੀ ਨੂੰ ਵੀ ਤਲਬ ਕੀਤਾ ਹੈ ਜੋ ਉਨ੍ਹਾਂ ਨੂੰ ਇਸ ਮਾਮਲੇ 'ਚ ਜੁੜੇ ਹੁਣ ਤਕ ਦੇ ਦਸਤਾਵੇਜ਼ ਸੌਂਪੇਗੀ। ਦਸ ਦਈਏ ਕਿ ਬੀਤੇ ਦਿਨੀਂ ਲੜਕੀ ਨੇ ਭਾਜਪਾ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ।  MLA Kuldeep Singh SengarMLA Kuldeep Singh Sengarਸੂਬਾ ਸਰਕਾਰ ਨੇ ਮਾਮਲੇ ਦੀ ਪੂਰੀ ਜਾਂਚ ਸੀਬੀਆਈ ਨੂੰ ਸੌਂਪੀ ਹੈ। ਮਾਮਲੇ ਵਿਚ ਵੀਰਵਾਰ ਨੂੰ ਵਿਧਾਇਕ 'ਤੇ ਬਲਾਤਕਾਰ ਦੀ ਰਿਪੋਰਟ ਦਰਜ ਕੀਤੀ ਗਈ ਸੀ। ਵੀਰਵਾਰ ਦੇਰ ਰਾਤ ਸੀਬੀਆਈ ਨੂੰ ਪੂਰਾ ਮਾਮਲਾ ਸੌਂਪ ਦਿਤਾ ਗਿਆ ਸੀ। ਸ਼ੁੱਕਰਵਾਰ ਦੀ ਸਵੇਰ ਸੀਬੀਆਈ ਦੀ ਟੀਮ ਨੇ ਵਿਧਾਇਕ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੀਬੀਆਈ ਤਿੰਨ ਤੋਂ ਚਾਰ ਟੀਮਾਂ ਵਿਚ ਵੰਡ ਕੇ ਕੰਮ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੀੜਿਤਾ ਤੋਂ ਵੀ ਪੁਛਗਿਛ ਕੀਤੀ ਜਾ ਸਕਦੀ ਹੈ। MLA Kuldeep Singh SengarMLA Kuldeep Singh Sengarਇਸ ਤੋਂ ਪਹਿਲਾਂ ਉਨਾਵ ਬਲਾਤਕਾਰ ਮਾਮਲੇ ਵਿਚ ਵੀਰਵਾਰ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਰਾਜ ਸਰਕਾਰ ਨੂੰ ਇਹ ਪੁੱਛਣ ਕਿ ਉਹ ਦੋਸ਼ੀ ਭਾਜਪਾ ਵਿਧਾਇਕ ਨੂੰ ਗ੍ਰਿਫ਼ਤਾਰ ਕਰੇਗੀ ਜਾਂ ਨਹੀਂ ?  ਇਸ ਦੇ ਜਵਾਬ ਵਿਚ ਰਾਜ ਸਰਕਾਰ ਨੇ ਕਿਹਾ ਕਿ ਦੋਸ਼ੀ ਵਿਧਾਇਕ ਵਿਰੁਧ ਪੀੜਿਤਾ ਕੋਲ ਸਬੂਤ ਹੀ ਨਹੀਂ ਹਨ। ਰਾਜ ਸਰਕਾਰ ਨੇ ਅੱਗੇ ਕਿਹਾ ਕਿ ਜਿਵੇਂ ਹੀ ਸਬੂਤ ਮਿਲਦਾ ਹੈ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement