ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ
Published : Apr 13, 2021, 9:59 am IST
Updated : Apr 13, 2021, 10:06 am IST
SHARE ARTICLE
PM Modi
PM Modi

ਵਿਸਾਖੀ ਦਾ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿਚ ਖੁਸ਼ਹਾਲੀ ਲੈ ਕੇ ਆਵੇ-ਪੀਐਮ ਮੋਦੀ

ਚੰਡੀਗੜ੍ਹ: ਦੇਸ਼ ਭਰ ਵਿਚ ਅੱਜ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, ‘ਵਿਸਾਖੀ ਦਾ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿਚ ਖੁਸ਼ਹਾਲੀ ਲੈ ਕੇ ਆਵੇ’।

Vaisakhi FestivalVaisakhi 

ਉਹਨਾਂ ਅੱਗੇ ਲ਼ਿਖਿਆ, ‘ਇਸ ਤਿਉਹਾਰ ਦਾ ਕੁਦਰਤ ਅਤੇ ਸਾਡੇ ਮਿਹਨਤੀ ਕਿਸਾਨਾਂ ਦਾ ਗੂੜਾ ਸਬੰਧ ਹੈ। ਸਾਡੇ ਖੇਤ ਖੂਬ ਫਲਣ ਅਤੇ ਸਾਡੇ ਅਪਣੀ ਧਰਤੀ ਦੀ ਦੇਖਭਾਲ ਲਈ ਪ੍ਰੇਰਿਤ ਕਰਨ’। ਦੱਸ ਦਈਏ ਕਿ ਇਸ ਪਵਿੱਤਰ ਤਿਉਹਾਰ ਮੌਕੇ ਭਾਰੀ ਗਿਣਤੀ ਵਿਚ ਸਿੱਖ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦਰਬਾਰ ਸਾਹਿਬ ਦੇ ਸਰੋਵਰ ਵਿਖੇ ਇਸ਼ਨਾਨ ਵੀ ਕੀਤੇ ਗਏ।

TweetTweet

ਜ਼ਿਕਰਯੋਗ ਹੈ ਕਿ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ।  ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement