ਹਿਮਾਚਲ: ਚੰਬਾ 'ਚ ਵੱਡਾ ਸੜਕ ਹਾਦਸਾ, ਬੇਕਾਬੂ ਕਾਰ ਖੱਡ 'ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ
Published : Apr 13, 2022, 3:22 pm IST
Updated : Apr 13, 2022, 3:24 pm IST
SHARE ARTICLE
 Car Accident in Chamba
Car Accident in Chamba

ਦੋ ਨੌਜਵਾਨ ਗੰਭੀਰ ਜ਼ਖ਼ਮੀ

 

ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

 

 

PHOTOPHOTO

ਜਾਣਕਾਰੀ ਮੁਤਾਬਕ ਇਹ ਹਾਦਸਾ ਚੰਬਾ-ਪਠਾਨਕੋਟ ਹਾਈਵੇਅ 'ਤੇ ਤਨੂੰਹੱਟੀ ਨੇੜੇ ਵਾਪਰਿਆ। ਹਰਿਦੁਆਰ ਤੋਂ ਵਾਪਸ ਪਰਤ ਰਹੇ ਲੋਕਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਜ਼ਖਮੀ ਹੋ ਗਈਆਂ।

 

DeathDeath

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਬਕਲੋਹ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਜਦਕਿ ਜ਼ਖਮੀਆਂ ਨੂੰ ਇਲਾਜ ਲਈ ਹਰੀਗਿਰੀ ਹਸਪਤਾਲ ਕਮਲਾਦੀ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਟਿੱਸਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਐਸਪੀ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਡਲਹੌਜ਼ੀ ਵਿੱਚ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement