Delhi Excise Policy: ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 15 ਅਪ੍ਰੈਲ ਨੂੰ ਕਰੇਗੀ ਸੁਣਵਾਈ
Published : Apr 13, 2024, 4:33 pm IST
Updated : Apr 13, 2024, 4:33 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਦੀ ਪਟੀਸ਼ਨ ਉਨ੍ਹਾਂ ਮਾਮਲਿਆਂ ਦੀ ਸੂਚੀ ਵਿਚ ਸ਼ਾਮਲ ਹੈ ਜੋ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਸੁਣਵਾਈ ਲਈ ਆਉਣਗੇ।

Delhi Excise Policy:  ਨਵੀਂ ਦਿੱਲੀ - ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ 9 ਅਪ੍ਰੈਲ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 15 ਅਪ੍ਰੈਲ ਨੂੰ ਸੁਣਵਾਈ ਕਰੇਗਾ। 

ਕੇਜਰੀਵਾਲ ਦੀ ਪਟੀਸ਼ਨ ਉਨ੍ਹਾਂ ਮਾਮਲਿਆਂ ਦੀ ਸੂਚੀ ਵਿਚ ਸ਼ਾਮਲ ਹੈ ਜੋ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਸੁਣਵਾਈ ਲਈ ਆਉਣਗੇ। ਮੁੱਖ ਮੰਤਰੀ ਨੂੰ ਵੱਡਾ ਝਟਕਾ ਦਿੰਦਿਆਂ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਜਾਂਚ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ 'ਬਹੁਤ ਘੱਟ ਵਿਕਲਪ' ਬਚਿਆ ਹੈ।

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਈਡੀ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਬਾਅਦ 'ਚ ਸੰਘੀ ਏਜੰਸੀ ਦੀ ਹਿਰਾਸਤ 'ਚ ਭੇਜੇ ਜਾਣ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਬਾਅਦ ਵਿਚ ਇਸ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਸੀ।

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਹਾਈ ਕੋਰਟ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਿਸੇ ਵੀ ਜ਼ਬਰਦਸਤੀ ਕਾਰਵਾਈ ਤੋਂ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੂੰ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਹੁਣ ਉਹ ਤਿਹਾੜ ਜੇਲ੍ਹ ਵਿਚ ਬੰਦ ਹਨ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement