Mumbai Airport: ਮੁੰਬਈ ਹਵਾਈ ਅੱਡੇ ’ਤੇ ਯਾਤਰੀ ਕੋਲੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ
Published : Apr 13, 2025, 9:29 am IST
Updated : Apr 13, 2025, 9:29 am IST
SHARE ARTICLE
Gold worth Rs 6.3 crore seized from passenger at Mumbai airport
Gold worth Rs 6.3 crore seized from passenger at Mumbai airport

ਯਾਤਰੀ ਬੂਟਾ ਵਿਚ ਲੁਕੋ ਕੇ ਲਿਆਇਆ ਸੀ 6.7 ਕਿਲੋ ਸੋਨਾ

 

Mumbai Airport: ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਯਾਤਰੀ ਦੇ ਬੂਟਾਂ ਵਿਚੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਣ ਮਗਰੋਂ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਅਧਿਕਾਰੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਰਆ ਹੈ। ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। 

ਇੱਕ ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜੇ ਇੱਕ ਸੰਭਾਵੀ ਖ਼ਰੀਦਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ, ਡੀਆਰਆਈ ਅਧਿਕਾਰੀਆਂ ਨੇ ਬੈਂਕਾਕ ਤੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਇੱਕ ਯਾਤਰੀ ਨੂੰ ਰੋਕਿਆ। ਉਸ ਦੀ ਤਲਾਸ਼ੀ ਲੈਣ 'ਤੇ, ਉਸ ਦੇ ਬੂਟਾਂ ਵਿੱਚ ਲੁਕਾਇਆ 6.7 ਕਿਲੋ ਸੋਨਾ ਬਰਾਮਦ ਹੋਇਆ, ਜਿਸ ਦੀ ਕੀਮਤ 6.3 ਕਰੋੜ ਰੁਪਏ ਦੱਸੀ ਗਈ।

ਅਧਿਕਾਰੀ ਨੇ ਕਿਹਾ ਕਿ ਤਸਕਰੀ ਕੀਤੇ ਸੋਨੇ ਦੇ ਸੰਭਾਵੀ ਖਰੀਦਦਾਰ ਦਾ ਨਾਮ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ ਅਤੇ ਬਾਅਦ ਵਿੱਚ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement