ਕੋਰੋਨਾ ਵਾਇਰਸ ਦੇ ਮਾਮਲੇ ਹੁਣ 12.2 ਦਿਨਾਂ ਵਿਚ ਹੋ ਰਹੇ ਹਨ ਦੁਗਣੇ : ਸਿਹਤ ਮੰਤਰੀ
Published : May 13, 2020, 7:38 am IST
Updated : May 13, 2020, 7:41 am IST
SHARE ARTICLE
File Photo
File Photo

ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਹਰ ਦਿਨ ਬਿਹਤਰ ਹੋ ਰਹੀ ਹੈ।

ਨਵੀਂ ਦਿੱਲੀ, 12 ਮਈ: ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਹਰ ਦਿਨ ਬਿਹਤਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਰੀਕ ਵਿਚ ਇਹ ਦਰ 31.7 ਫ਼ੀ ਸਦੀ 'ਤੇ ਹੈ। ਕੋਰੋਨਾ ਨਾਲ ਮੌਤ ਦੀ ਦਰ ਦੇਸ਼ ਵਿਚ ਦੁਨੀਆਂ ਵਿਚ ਸੱਭ ਤੋਂ ਘੱਟ 3.2 ਫ਼ੀ ਸਦੀ ਹੈ। ਕਈ ਰਾਜਾਂ ਵਿਚ ਤਾਂ ਇਹ ਇਸ ਤੋਂ ਵੀ ਘੱਟ ਹੈ। ਦੁਨੀਆਂ ਵਿਚ ਇਹ ਦਰ 7 ਤੋਂ 7.5 ਫ਼ੀ ਸਦੀ ਹੈ।

ਉਨ੍ਹਾਂ ਕਿਹਾ ਕਿ ਮਾਮਲਿਆਂ ਦੇ ਦੁਗਣੇ ਹੋਣ ਦਾ ਸਮਾਂ 10.9 ਦਿਨਾਂ ਤੋਂ ਵੱਧ ਕੇ 12.2 ਦਿਨ ਹੋ ਗਿਆ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ ਚੌਵੀ ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ਦੀ ਗਿਣਤੀ 2293 ਹੋ ਗਈ ਅਤੇ ਪੀੜਤਾਂ ਦੀ ਗਿਣਤੀ ਵੱਧ ਕੇ 70756 ਹੋ ਗਈ। ਮ੍ਰਿਤਕਾਂ ਦੀ ਗਿਣਤੀ ਵਿਚ 87 ਦਾ ਵਾਧਾ ਹੋਇਆ ਅਤੇ ਪੀੜਤਾਂ ਦੇ 3604 ਮਾਮਲੇ ਵਧੇ।

File photoFile photo

ਵਰਧਨ ਨੇ ਕਿਹਾ ਕਿ ਪਿਛਲੇ 14 ਦਿਨਾਂ ਵਿਚ ਲਾਗ ਦੇ ਮਾਮਲੇ ਦੁਗਣੇ ਹੋਣ ਦਾ ਸਮਾਂ 10.9 ਦਿਨ ਸੀ। ਉਨ੍ਹਾਂ ਕਿਹਾ ਕਿ 2.37 ਫ਼ੀ ਸਦੀ ਮਰੀਜ਼ ਆਈਸੀਯੂ ਵਿਚ ਸਨ, 0.41 ਫ਼ੀ ਸਦੀ ਮਰੀਜ਼ ਵੈਂਟੀਲੇਟਰ 'ਤੇਸਨ ਅਤੇ 1.82 ਫ਼ੀ ਸਦੀ ਮਰੀਜ਼ ਆਕਸੀਜਨ 'ਤੇ ਸਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 71 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿਚ 46 ਹਜ਼ਾਰ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 22 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਚੁਕੇ ਹਨ ਜਦਕਿ 2293 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮੰਤਰਾਲੇ ਮੁਤਾਬਕ ਦੇਸ਼ ਵਿਚ ਹੁਣ ਤਕ ਪੀੜਤ ਮਰੀਜ਼ਾਂ ਦੀ ਗਿਣਤੀ 70756 ਹੈ। 2293 ਲੋਕਾਂ ਦੀ ਮੌਤ ਹੋ ਚੁੱਕੀ ਹੈ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement