ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ: ਰਾਜਸਥਾਨ ਪੁਲਿਸ ਨੇ 4 ਲੋਕਾਂ ਵਿਰੁੱਧ ਕੀਤਾ ਕੇਸ ਦਰਜ
Published : May 13, 2021, 1:30 pm IST
Updated : May 13, 2021, 1:30 pm IST
SHARE ARTICLE
File Photo
File Photo

ਨੌਜਵਾਨ ਨੂੰ ਕੁੱਟਣ ਵਾਲੇ ਦੋਨੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਇਸ ਮਾਮਲੇ ਵਿਚ ਸ਼ਾਮਲ ਦੋ ਹੋਰ ਲੋਕ ਫਰਾਰ ਹਨ, ਉਹਨਾਂ ਦੋਨਾਂ ਦੀ ਭਾਲ ਜਾਰੀ ਹੈ। 

ਨਵੀਂ ਦਿੱਲੀ (ਸੁਖਰਾਜ ਸਿੰਘ) : ਰਾਜਸਥਾਨ ਵਿਚ ਕੁੱਝ ਲੋਕਾਂ ਵਲੋਂ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਉਸ ਦੇ ਕੇਸਾਂ ਦੀ ਬੇਅਬਦੀ ਕਰਨ ਦੀ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਹ ਮਾਮਲਾ ਰਾਜਸਥਾਨ ਪੁਲਿਸ ਕੋਲ ਚੁੱਕਿਆ ਜਿਸ ਮਗਰੋਂ ਪੁਲਿਸ ਨੇ ਮਾਮਲੇ ’ਚ ਚਾਰ ਲੋਕਾਂ ਵਿਰੁਧ  ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਰਾਜਸਥਾਨ ਦੀ ਇਹ ਘਟਨਾ ਦੀ ਵੀਡੀਉ ਆਈ ਸੀ, ਜਿਸ ਵਿਚ ਚਾਰ ਲੋਕਾਂ ਇਕ ਸਿੱਖ ਨੌਜਵਾਨ ਦੀ ਦਸਤਾਰ ਲਾਹ ਕੇ ਉਸ ਨੂੰ ਕੇਸਾਂ ਤੋਂ ਘੜੀਸ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਸ ਮਗਰੋਂ ਉਨ੍ਹਾਂ ਇਹ ਮਾਮਲਾ ਰਾਜਸਥਾਨ ਪੁਲਿਸ ਕੋਲ ਚੁੱਕਿਆ।

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਕੁੱਟਣ ਵਾਲੇ ਦੋਨੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਇਸ ਮਾਮਲੇ ਵਿਚ ਸ਼ਾਮਲ ਦੋ ਹੋਰ ਲੋਕ ਫਰਾਰ ਹਨ, ਉਹਨਾਂ ਦੋਨਾਂ ਦੀ ਭਾਲ ਜਾਰੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement