Lok Sabha Election: ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੀ ਵੋਟਿੰਗ ਅੱਜ, 96 ਲੋਕ ਸਭਾ ਸੀਟਾਂ ਸਮੇਤ ਵਿਧਾਨ ਸਭਾ ਸੀਟਾਂ 'ਤੇ ਪੈਣਗੀਆਂ ਵੋਟਾਂ
Published : May 13, 2024, 7:31 am IST
Updated : May 13, 2024, 7:31 am IST
SHARE ARTICLE
Lok Sabha Election News in punjabi
Lok Sabha Election News in punjabi

Lok Sabha Election: ਲੋਕ ਸਭਾ ਸੀਟਾਂ ਲਈ ਮੈਦਾਨ ਵਿਚ 1,717 ਉਮੀਦਵਾਰ, 17.70 ਕਰੋੜ ਤੋਂ ਵੱਧ ਯੋਗ ਵੋਟਰ

Lok Sabha Election News in punjabi : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ’ਚ ਅੱਜ ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ 10 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਿੰਗ ਹੋਵੇਗੀ। ਇਸ ਪੜਾਅ ’ਚ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਤ੍ਰਿਣਮੂਲ ਕਾਂਗਰਸ ਦੀ ਨੇਤਾ ਮਹੂਆ ਮੋਇਤਰਾ ਅਤੇ ਏ.ਆਈ.ਐਮ.ਆਈ.ਐਮ ਦੇ ਅਸਦੁਦੀਨ ਓਵੈਸੀ ਵਰਗੇ ਕਈ ਪ੍ਰਮੁੱਖ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਲੋਕ ਸਭਾ ਸੀਟਾਂ ਅਤੇ ਸਾਰੀਆਂ 175 ਵਿਧਾਨ ਸਭਾ ਸੀਟਾਂ ਲਈ ਵੀ ਚੋਣਾਂ ਅੱਜ ਹੋਣਗੀਆਂ।

ਇਹ ਵੀ ਪੜ੍ਹੋ: DeraBassi Accident News: ਟਰਾਲੇ ਹੇਠ ਦਰੜੇ ਜਾਣ ਨਾਲ ਪਿਓ- ਧੀ ਦੀ ਮੌਕੇ 'ਤੇ ਹੋਈ ਮੌਤ  

ਸੂਬੇ ਅੰਦਰ ਵਾਈ.ਐਸ.ਆਰ.ਸੀ., ਕਾਂਗਰਸ ਦੀ ਅਗਵਾਈ ਵਾਲੇ ‘ਇੰਡੀਆ’ ਗੱਠਜੋੜ ਅਤੇ ਕੌਮੀ ਲੋਕਤੰਤਰੀ ਗੱਠਜੋੜ (ਐਨ.ਡੀ.ਏ.) ਵਿਚਕਾਰ ਤਿਕੋਣਾ ਮੁਕਾਬਲਾ ਹੈ। ਸੂਬੇ ਅੰਦਰ ਐਨ.ਡੀ.ਏ. ’ਚ ਭਾਰਤੀ ਜਨਤਾ ਪਾਰਟੀ (ਭਾਜਪਾ), ਚੰਦਰਬਾਬੂ ਨਾਇਡੂ ਦੀ ਟੀ.ਡੀ.ਪੀ. ਅਤੇ ਪਵਨ ਕਲਿਆਣ ਦੀ ਜਨਸੈਨਾ ਪਾਰਟੀ ਸ਼ਾਮਲ ਹੈ।  ਇਸ ਪੜਾਅ ’ਚ ਓਡੀਸ਼ਾ ਦੀਆਂ 28 ਵਿਧਾਨ ਸਭਾ ਸੀਟਾਂ ’ਤੇ ਵੀ ਵੋਟਿੰਗ ਹੋਵੇਗੀ। 

ਇਹ ਵੀ ਪੜ੍ਹੋ: Health News: ਘਰ ਦੀ ਰਸੋਈ ਵਿਚ ਬਣਾਉ ਆਂਡੇ ਵਾਲਾ ਪਰੌਂਠਾ  

ਲੋਕ ਸਭਾ ਸੀਟਾਂ ਲਈ ਕੁਲ 1,717 ਉਮੀਦਵਾਰ ਮੈਦਾਨ ’ਚ ਹਨ ਅਤੇ 8.73 ਕਰੋੜ ਔਰਤਾਂ ਸਮੇਤ 17.70 ਕਰੋੜ ਤੋਂ ਵੱਧ ਯੋਗ ਵੋਟਰਾਂ ਲਈ 1.92 ਲੱਖ ਪੋਲਿੰਗ ਸਟੇਸ਼ਨਾਂ ’ਤੇ 19 ਲੱਖ ਤੋਂ ਵੱਧ ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਗਏ ਹਨ।  ਇਸ ਪੜਾਅ ’ਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ (ਕਨੌਜ, ਯੂ.ਪੀ.) ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ (ਬੇਗੂਸਰਾਏ, ਬਿਹਾਰ), ਨਿਤਿਆਨੰਦ ਰਾਏ (ਉਜੀਰਪੁਰ, ਬਿਹਾਰ) ਅਤੇ ਰਾਓਸਾਹਿਬ ਦਾਨਵੇ (ਜਾਲਨਾ, ਮਹਾਰਾਸ਼ਟਰ) ਸ਼ਾਮਲ ਹਨ।

ਇਸ ਤੋਂ ਇਲਾਵਾ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਯੂਸੁਫ ਪਠਾਨ (ਦੋਵੇਂ ਪਛਮੀ ਬੰਗਾਲ ਦੇ ਬਹਿਰਾਮਪੁਰ), ਭਾਜਪਾ ਦੀ ਪੰਕਜਾ ਮੁੰਡੇ (ਬੀਡ, ਮਹਾਰਾਸ਼ਟਰ), ਏ.ਆਈ.ਐਮ.ਆਈ .ਐਮ ਮੁਖੀ ਅਸਦੁਦੀਨ ਓਵੈਸੀ (ਹੈਦਰਾਬਾਦ-ਤੇਲੰਗਾਨਾ) ਅਤੇ ਆਂਧਰਾ ਪ੍ਰਦੇਸ਼ ਕਾਂਗਰਸ ਪ੍ਰਧਾਨ ਵਾਈ ਐਸ ਸ਼ਰਮੀਲਾ (ਕਡਾਪਾ) ਚੋਣ ਮੈਦਾਨ ’ਚ ਹਨ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਉੱਤਰ ਪ੍ਰਦੇਸ਼ ਦੀ ਖੇੜੀ ਸੀਟ ਤੋਂ ਹੈਟ੍ਰਿਕ ਬਣਾਉਣ ਦੀ ਦੌੜ ’ਚ ਹਨ। ਉਨ੍ਹਾਂ ਦਾ ਬੇਟਾ 2021 ਦੇ ਲਖੀਮਪੁਰੀ ਹਿੰਸਾ ਮਾਮਲੇ ’ਚ ਦੋਸ਼ੀ ਹੈ। ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ ਵੀ ਪਛਮੀ ਬੰਗਾਲ ਦੀ ਕ੍ਰਿਸ਼ਨਾਨਗਰ ਸੀਟ ਤੋਂ ਦੁਬਾਰਾ ਸੰਸਦ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਨੂੰ ਸਵਾਲ ਪੁੱਛਣ ਦੇ ਬਦਲੇ ਨਕਦੀ ਲੈਣ ਲਈ ਲੋਕ ਸਭਾ ਤੋਂ ਕੱਢ ਦਿਤਾ ਗਿਆ ਸੀ। ਅਦਾਕਾਰ ਤੋਂ ਸਿਆਸਤਦਾਨ ਬਣੇ ਸ਼ਤਰੂਘਨ ਸਿਨਹਾ ਆਸਨਸੋਲ ਤੋਂ ਦੁਬਾਰਾ ਚੋਣ ਲੜ ਰਹੇ ਹਨ, ਜਿੱਥੇ ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਸੀਨੀਅਰ ਆਗੂ ਐਸ.ਐ.ਸ ਆਹਲੂਵਾਲੀਆ ਨਾਲ ਹੈ। ਪਛਮੀ ਬੰਗਾਲ ਭਾਜਪਾ ਦੇ ਸਾਬਕਾ ਪ੍ਰਧਾਨ ਦਿਲੀਪ ਘੋਸ਼ ਅਤੇ ਤ੍ਰਿਣਮੂਲ ਕਾਂਗਰਸ ਦੇ ਕੀਰਤੀ ਆਜ਼ਾਦ ਬਰਧਮਾਨ-ਦੁਰਗਾਪੁਰ ਤੋਂ ਚੋਣ ਲੜ ਰਹੇ ਹਨ। ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਕ 543 ’ਚੋਂ 283 ਸੀਟਾਂ ’ਤੇ ਵੋਟਿੰਗ ਹੋ ਚੁਕੀ ਹੈ। 

(For more Punjabi news apart from Lok Sabha Election News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement