Swati Maliwal News: ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ ਨਿੱਜੀ ਸਟਾਫ ਮੈਂਬਰ 'ਤੇ ਦੁਰਵਿਵਹਾਰ ਦਾ ਲਗਾਇਆ ਦੋਸ਼ 
Published : May 13, 2024, 2:36 pm IST
Updated : May 13, 2024, 2:36 pm IST
SHARE ARTICLE
Swati Maliwal
Swati Maliwal

ਅਜੇ ਤੱਕ ਦਰਜ ਨਹੀਂ ਹੋਈ ਰਸਮੀ ਸ਼ਿਕਾਇਤ  

Swati Maliwal News:  ਨਵੀਂ ਦਿੱਲੀ - ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ ਦੇ ਇਕ ਮੈਂਬਰ 'ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ। 
 ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਇਹ ਦੋਸ਼ ਲਾਇਆ। ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਵਿਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

 ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਦੋ ਫੋਨ ਕਾਲਾਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਸਿਵਲ ਲਾਈਨਜ਼ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ। ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਿੱਲੀ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement