ਇੰਗਲੈਂਡ ਦੇ ਸਿੱਖ ਪਾਕਿਸਤਾਨ ਨੂੰ ਦੇਣਗੇ 44,03,09,97,000 ਰੁਪਏ
Published : Jun 13, 2019, 5:49 pm IST
Updated : Jun 13, 2019, 5:49 pm IST
SHARE ARTICLE
Kartarpur corridor
Kartarpur corridor

ਇਹ ਖਬਰ ਸੁਣ ਕੇ ਏਜੰਸੀਆਂ ਦੇ ਕੰਨ ਖੜੇ

ਨਵੀਂ ਦਿੱਲੀ- ਲੰਡਨ ਦਾ ਸਿੱਖ ਭਾਈਚਾਰਾ ਪੀਟਰ ਵਿਰਦੀ ਫਾਊਂਡੇਸ਼ਨ ਦੀ ਮਦਦ ਨਾਲ ਪਾਕਿਸਤਾਨ ਨੂੰ 500 ਮਿਲੀਅਨ ਪੌਂਡ ਯਾਨੀ ਤਕਰੀਬਨ 44,03,09,97,000 ਰੁਪਏ ਦੇਣ ਲਈ ਤਿਆਰ ਹਨ। ਇਹ ਨਿਵੇਸ਼ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਕਾਰੀਡੋਰ ਲਈ ਕੀਤਾ ਜਾਵੇਗਾ। ਇਹ ਖਬਰ ਸੁਣ ਕੇ ਏਜੰਸੀਆਂ ਦੇ ਕੰਨ ਖੜੇ ਹੋ ਗਏ।

EnglandEngland

ਯੂਕੇ ਦੇ ਸਿੱਖਾਂ ਨੇ ਇਹ ਕਰਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਤੇ ਸੈਰ ਸਪਾਟਾ ਬੋਰਡ ਦੇ ਚੇਅਰਮੈਨ ਸਈਅਦ ਜ਼ੁਲਫੀਕਾਰ ਬੁਖ਼ਾਰੀ ਨਾਲ ਲੰਡਨ ਵਿਚ 10 ਜੂਨ ਨੂੰ ਹੋਈ ਬੈਠਕ ਵਿਚ ਕੀਤਾ। ਸਿੱਖ ਫੈਡਰੇਸ਼ਨ ਦੇ ਸਕੱਤਰ ਗੁਰਜੀਤ ਵੱਲੋਂ ਪ੍ਰੈੱਸ ਨੂੰ ਜਾਰੀ ਬਿਆਨ ਮੁਤਾਬਕ ਸੈਂਟਰਲ ਗੁਰਦੁਆਰਾ ਲੰਡਨ, ਪੀਟਰ ਵਿਰਦੀ ਫਾਊਂਡੇਸ਼ਨ ਦੇ ਸਮਰਥਕ ਤੇ ਹੋਰਾਂ ਨੇ ਇਸ ਬੈਠਕ ਵਿਚ ਸਹਿਯੋਗ ਦਿੱਤਾ।

Imran KhanImran Khan

ਉਹਨਾਂ ਦੱਸਿਆ ਕਿ ਸਿੱਖਾਂ ਨੇ ਇਸ ਪੈਸੇ ਨਾਲ ਕਰਤਾਰਪੁਰ ਕਾਰੀਡੋਰ ਦੇ ਨਾਲ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਤੱਕ ਸ਼ਰਧਾਲੂਆਂ ਦੀ ਪਹੁੰਚ ਸੌਖੀ ਬਣਾਉਣ ਲਈ ਅਤਿ ਆਧੁਨਿਕ ਬੱਸਾਂ ਨੂੰ ਨਿਸ਼ਕਾਮ ਸੇਵਾ ਹਿੱਤ ਚਲਾਉਣ ਦਾ ਫੈਸਲਾ ਕੀਤਾ। ਗਲਿਆਰਾ ਪ੍ਰੋਜੈਕਟ ਲਈ ਹਾਲੇ ਤੱਕ ਭਾਰਤ ਵਾਲੇ ਪਾਸੇ ਜਾਰੀ ਪ੍ਰੋਜੈਕਟ ਲਈ ਕਿਸੇ ਵੀ ਵਿਦੇਸ਼ੀ ਸੰਸਥਾ ਜਾਂ ਵਿਅਕਤੀ ਨੇ ਅਜਿਹੀ ਰੁਚੀ ਨਹੀਂ ਦਿਖਾਈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement