ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਲਾਸ਼ਾਂ ਦੇ ਮਾਮਲੇ ਵਿਚ ਕੇਂਦਰ ਅਤੇ ਰਾਜਾਂ ਤੋਂ ਮੰਗਿਆ ਜਵਾਬ
Published : Jun 13, 2020, 9:19 am IST
Updated : Jun 13, 2020, 9:19 am IST
SHARE ARTICLE
Doctors
Doctors

ਹਸਪਤਾਲਾਂ ਵਿਚ ਲਾਸ਼ਾਂ ਨੂੰ ਠੀਕ ਤਰ੍ਹਾਂ ਨਹੀਂ ਰਖਿਆ ਜਾ ਰਿਹਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਸਪਤਾਲਾਂ ਵਿਚ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਉਨ੍ਹਾਂ ਨਾਲ ਲਾਸ਼ਾਂ ਨੂੰ ਰੱਖੇ ਜਾਣ ਦੀਆਂ ਘਟਨਾਵਾਂ ਦਾ ਖ਼ੁਦ ਹੀ ਨੋਟਿਸ ਲੈਂਦਿਆਂ ਇਸ ਨੂੰ ਦਿਲ ਬਣਾਉਣ ਵਾਲਾ ਦਸਿਆ ਅਤੇ ਸ਼ੁਕਰਵਾਰ ਨੂੰ ਕੇਂਦਰ ਤੇ ਵੱਖ ਵੱਖ ਰਾਜਾਂ ਸਰਕਾਰਾਂ ਕੋਲੋਂ ਜਵਾਬ ਮੰਗਿਆ।

Supreme CourtSupreme Court

ਜੱਜ ਅਸ਼ੋਕ ਭੂਸ਼ਣ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਹਸਪਤਾਲ ਨਾ ਤਾਂ ਲਾਸ਼ਾਂ ਨੂੰ ਠੀਕ ਤਰ੍ਹਾਂ ਰੱਖਣ ਵਲ ਧਿਆਨ ਦੇ ਰਹੇ ਹਨ ਅਤੇ ਨਾ ਹੀ ਮ੍ਰਿਤਕਾਂ ਬਾਰੇ ਉਨ੍ਹਾਂ ਦੇ ਪਰਵਾਰ ਨੂੰ ਸੂਚਿਤ ਕਰ ਰਹੇ ਹਨ ਜਿਸ ਦਾ ਨਤੀਜਾ ਇਹ ਹੋ ਰਿਹਾ ਹੈ ਕਿ ਉਹ ਅੰਤਮ ਸਸਕਾਰ ਵਿਚ ਵੀ ਸ਼ਾਮਲ ਨਹੀਂ ਹੋ ਰਹੇ।

Corona virus Corona virus

ਬੈਂਚ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਸੁਣਵਾਈ ਦੌਰਾਨ ਕੇਂਦਰ ਨਾਲ ਹੀ ਮਹਾਰਾਸ਼ਟਰ, ਪਛਮੀ ਬੰਗਾਲ ਅਤੇ ਤਾਮਿਲਨਾਡੂ ਨੂੰ ਨੋਟਿਸ ਜਾਰੀ ਕੀਤੇ। ਬੈਂਚ ਨੇ ਸੁਣਵਾਈ ਦੌਰਾਨ ਕਿਹਾ, 'ਦਿੱਲੀ ਦੀ ਹਾਲਤ ਤਾਂ ਬੇਹੱਦ ਭਿਆਨਕ ਅਤੇ ਦੁਖਦਾਇਕ ਹੈ।' ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ।

Justice SA BobdeJustice SA Bobde

ਅਦਾਲਤ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਮਰੀਜ਼ਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਹਸਪਤਾਲ ਦੇ ਸਟਾਫ਼ ਅਤੇ ਮਰੀਜ਼ਾਂ ਦੀ ਦੇਖਭਾਲ ਬਾਰੇ ਸਥਿਤੀ ਰੀਪੋਰਟ ਪੇਸ਼ ਕਰਨ ਲਈ ਆਖਿਆ। ਸਿਖਰਲੀ ਅਦਾਲਤ ਨੇ ਪਿਛਲੇ ਵੀਰਵਾਰ ਨੂੰ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਕੋਵਿਡ ਮਰੀਜ਼ਾਂ ਦੀ ਠੀਕ ਤਰ੍ਹਾਂ ਦੇਖਭਾਲ ਨਾ ਹੋਣ ਅਤੇ ਪੀੜਤਾਂ ਦੀਆਂ ਲਾਸ਼ਾਂ ਦਾ ਠੀਕ ਤਰ੍ਹਾਂ ਸਸਕਾਰ ਨਾ ਕਰਨ ਦੀਆਂ ਖ਼ਬਰਾਂ ਦਾ ਨੋਟਿਸ ਲਿਆ ਸੀ। ਮੁੱਖ ਜੱਜ ਐਸ ਏ ਬੋਬੜੇ ਨੇ ਇਹ ਮਾਮਲਾ ਜੱਜ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੂੰ ਸੌਂਪ ਦਿਤਾ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement