ਚੰਬਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਹਿਲਾਂ ਡੰਡੇ ਨਾਲ ਕੀਤੀ ਕੁੱਟਮਾਰ ਤੇ ਫਿਰ ਲਾਸ਼ ਦੇ ਕੀਤੇ ਕਈ ਟੁਕੜੇ 

By : KOMALJEET

Published : Jun 13, 2023, 2:48 pm IST
Updated : Jun 13, 2023, 3:45 pm IST
SHARE ARTICLE
Manohar Lal (file photo)
Manohar Lal (file photo)

ਲਾਸ਼ ਨੂੰ ਬੋਰੀ 'ਚ ਪਾ ਕੇ ਨਾਲੇ ਵਿਚ ਸੁਟਿਆ 

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਇਕ ਨੌਜੁਆਨ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਮੁਲਜ਼ਮਾਂ ਨੇ ਨੌਜਵਾਨ ਦੀ ਲਾਸ਼ ਦੇ ਸੱਤ ਟੁਕੜੇ ਕਰ ਦਿਤੇ ਅਤੇ ਲਾਸ਼ ਨੂੰ ਬੋਰੀ ਵਿਚ ਪਾ ਕੇ ਨਾਲੇ ਵਿਚ ਸੁੱਟ ਦਿਤਾ। ਪੁਲਿਸ ਨੇ ਮ੍ਰਿਤਕ ਮਨੋਹਰ ਲਾਲ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿਤਾ ਹੈ। ਇਸ ਮਾਮਲੇ ਵਿਚ ਘੱਟ ਗਿਣਤੀ ਭਾਈਚਾਰੇ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਕਤਲ ਦੀ ਇਸ ਘਟਨਾ ਨੂੰ ਪ੍ਰੇਮ ਸਬੰਧਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ 21 ਸਾਲਾ ਮਨੋਹਰ ਲਾਲ 6 ਜੂਨ ਤੋਂ ਲਾਪਤਾ ਸੀ ਜਦਕਿ ਲਾਸ਼ 9 ਜੂਨ ਨੂੰ ਬਰਾਮਦ ਹੋਈ ਸੀ। ਉਦੋਂ ਤਕ ਇਹ ਮਾਮਲਾ ਸਿਰਫ਼ ਕਤਲ ਦਾ ਮੰਨਿਆ ਜਾ ਰਿਹਾ ਸੀ ਪਰ ਹੁਣ ਸੋਸ਼ਲ ਮੀਡੀਆ 'ਤੇ ਕੁਝ ਵੀਡੀਉ ਅਤੇ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਲੋਕ ਦਹਿਸ਼ਤ ਵਿਚ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਸਮੇਂ ਭਾਰਤ ’ਚ ਟਵਿੱਟਰ ਨੂੰ ਬੰਦ ਕਰਨ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ : ਜੈਕ ਡੋਰਸੀ

ਦਸਿਆ ਜਾ ਰਿਹਾ ਹੈ ਕਿ ਮਨੋਹਰ ਲਾਲ ਦਾ ਕਿਸੇ ਹੋਰ ਭਾਈਚਾਰੇ ਦੀ ਲੜਕੀ ਨਾਲ ਪਿਆਰ ਸੀ। ਜਦੋਂ ਲੜਕੀ ਦੇ ਪ੍ਰਵਾਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਮੁਲਜ਼ਮਾਂ ਨੇ ਨੌਜਵਾਨ ਦੀ ਉਨ੍ਹਾਂ ਦੇ ਹੀ ਘਰ ਜਾ ਕੇ ਡੰਡੇ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ ਅਤੇ ਬਾਅਦ ਵਿਚ ਲਾਸ਼ ਦੇ ਸੱਤ ਟੁਕੜੇ ਕਰ ਦਿਤੇ।

ਕਤਲ ਦੀ ਇਹ ਵਾਰਦਾਤ ਉਨੀ ਹੀ ਖ਼ਤਰਨਾਕ ਹੈ ਜਿੰਨਾ ਦਿੱਲੀ ਵਿਚ ਸ਼ਰਧਾ ਕਤਲ ਕਾਂਡ। ਇਸ ਵਿਚ ਨੌਜਵਾਨ ਦੀਆਂ ਦੋਵੇਂ ਬਾਹਾਂ, ਲੱਤਾਂ ਅਤੇ ਸਿਰ ਧੜ ਤੋਂ ਵੱਖ ਹੋ ਗਏ। ਘਟਨਾ ਸਲੂਨੀ ਸਬ ਡਿਵੀਜ਼ਨ ਅਧੀਨ ਪੈਂਦੇ ਭੰਡਾਲ ਪੰਚਾਇਤ ਦੀ ਹੈ। ਕਤਲ ਦੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਇਸ ਮਾਮਲੇ ਨੂੰ ਫਿਰਕੂ ਪੱਖ ਤੋਂ ਨਹੀਂ ਦੇਖ ਰਹੀ ਅਤੇ ਸਥਾਨਕ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਹੀ ਹੈ।

Location: India, Himachal Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement