ਕਾਂਸਟੇਬਲ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਕੀਤੀ ਖੁਦਕੁਸ਼ੀ
Published : Jul 13, 2020, 9:01 am IST
Updated : Jul 13, 2020, 9:01 am IST
SHARE ARTICLE
 Constable commits suicide after killing wife
Constable commits suicide after killing wife

ਉਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਿਨੌਲੀ ਖੇਤਰ ਵਿਚ ਸ਼ਰਾਬ ਪੀਣ ਤੋਂ ਮਨ੍ਹਾਂ ਕਰਨ ’ਤੇ ਇਕ ਕਾਂਸਟੇਬਲ ਨੇ ਅਪਣੀ ਪਤਨੀ ਦਾ ਗੋਲੀ

ਬਾਗ਼ਪਤ, 12 ਜੁਲਾਈ : ਉਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਿਨੌਲੀ ਖੇਤਰ ਵਿਚ ਸ਼ਰਾਬ ਪੀਣ ਤੋਂ ਮਨ੍ਹਾਂ ਕਰਨ ’ਤੇ ਇਕ ਕਾਂਸਟੇਬਲ ਨੇ ਅਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਅਤੇ ਬਾਅਦ ਵਿਚ ਖ਼ੁਦ ਵੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦਸਿਆ ਕਿ ਰੰਛਾਡ ਪਿੰਡ ਵਾਸੀ 35 ਸਾਲਾ ਕਾਂਸਟੇਬਲ ਸੋਨੂੰ ਸਹਾਰਨਪੁਰ ਵਿਚ ਤਾਇਨਾਤ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਡਿਊਟੀ ’ਤੇ ਨਹੀਂ ਗਿਆ ਸੀ। ਇਨ੍ਹੀਂ ਦਿਨੀਂ ਉਸ ਦੀ ਡਿਊਟੀ ਸਹਾਰਨਪੁਰ ਪੁਲਿਸ ਲਾਈਨ ਵਿਚ ਸੀ। ਦੇਰ ਰਾਤ ਕਾਂਸਟੇਬਲ ਸੋਨੂੰ ਸ਼ਰਾਬ ਪੀ ਕੇ ਘਰ ਪੁੱਜਾ ਤਾਂ ਉਸ ਦੀ ਪਤਨੀ ਸਾਕਸ਼ੀ ਨੇ ਇਸ ਗੱਲ ਦਾ ਵਿਰੋਧ ਕੀਤਾ।

File Photo File Photo

ਇਸ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ। ਇਸ ਦਰਮਿਆਨ ਕਾਂਸਟੇਬਲ ਨੇ ਅਪਣੀ ਪਤਨੀ ਸਾਕਸ਼ੀ ’ਤੇ ਅਪਣੀ ਪਿਸਤੌਲ ਨਾਲ ਫ਼ਾਇਰਿੰਗ ਕਰ ਦਿਤੀ। ਗੋਲੀ ਲੱਗਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਹ ਖ਼ੁਦ ਕਮਰੇ ਵਿਚ ਪਹੁੰਚਿਆ ਅਤੇ ਸਾੜ੍ਹੀ ਦਾ ਫੰਦਾ ਬਣਾ ਕੇ ਖ਼ੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਮਕਾਨ ਦੇ ਹੇਠਲੇ ਹਿੱਸੇ ਵਿਚ ਸੌਂ ਰਿਹਾ ਪਰਵਾਰ ਜਾਗਿਆ। ਜਿਸ ਤੋਂ ਬਾਅਦ ਪਰਵਾਰਕ ਮੈਂਬਰ ਉਪਰ ਗਏ ਤਾਂ ਦੇਖਿਆ ਕਿ ਦੋਵੇਂ ਮ੍ਰਿਤਕ ਪਏ ਸਨ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement