ਸਾਬਕਾ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਨੂੰ ਦਿਲ ਦਾ ਦੌਰਾ ਪਿਆ, ਹਾਲਤ ਗੰਭੀਰ
Published : Aug 13, 2018, 9:51 am IST
Updated : Aug 13, 2018, 10:01 am IST
SHARE ARTICLE
Former Lok Sabha Speaker Somnath Chatterjee
Former Lok Sabha Speaker Somnath Chatterjee

ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਅੱਜ ਵੈਂਟੀਲੇਟਰ 'ਤੇ ਰਖਿਆ ਗਿਆ ਹੈ.................

ਕੋਲਕਾਤਾ : ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਅੱਜ ਵੈਂਟੀਲੇਟਰ 'ਤੇ ਰਖਿਆ ਗਿਆ ਹੈ। 89 ਸਾਲਾਂ ਦੇ ਸੋਮਨਾਥ ਚੈਟਰੀ ਨੂੰ ਕਿਡਨੀ ਨਾਲ ਸਬੰਧਤ ਬਿਮਾਰੀ ਕਰ ਕੇ ਮੰਗਲਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਸੀਨੀਅਰ ਡਾਕਟਰ ਨੇ ਕਿਹਾ, ''ਉਨ੍ਹਾਂ ਦਾ ਡਾਇਲਾਸਿਸ ਚਲ ਰਿਹਾ ਹੈ।

ਅਜਿਹੇ ਮਾਮਲਿਆਂ 'ਚ ਦਿਲ ਕੰਮ ਕਰਨਾ ਬੰਦ ਕਰ ਦਿੰਦਾ ਹੈ। ਚੈਟਰਜੀ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ। ਉਹ ਆਈ.ਸੀ.ਯੂ. 'ਚ ਹਨ ਪਰ ਉਨ੍ਹਾਂ 'ਤੇ ਇਲਾਜ ਕੰਮ ਕਰ ਰਿਹਾ ਹੈ।'' ਉਹ ਪਿਛਲੇ 40 ਦਿਨਾਂ ਤੋਂ ਇਲਾਜ ਹੇਠ ਹਨ। 10 ਵਾਰੀ ਲੋਕ ਸਭਾ ਸੰਸਦ ਮੈਂਬਰ ਰਹੇ ਚੈਟਰਜੀ ਸੀ.ਪੀ.ਆਈ.(ਐਮ) ਦੇ ਕੇਂਦਰੀ ਕਮੇਟੀ ਦੇ ਮੈਂਬਰ ਸਨ। ਉਹ 2004 ਤੋਂ 2009 ਤਕ ਲੋਕ ਸਭਾ ਸਪੀਕਰ ਰਹੇ ਸਨ।              (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement