Naxalites Arrested in Chhattisgarh : ਸੁਕਮਾ ਜ਼ਿਲ੍ਹੇ 'ਚ ਇੱਕ ਇਨਾਮੀ ਨਕਸਲੀ ਸਮੇਤ 5 ਨਕਸਲੀ ਗ੍ਰਿਫ਼ਤਾਰ
Published : Aug 13, 2024, 2:38 pm IST
Updated : Aug 13, 2024, 2:38 pm IST
SHARE ARTICLE
Naxalites Arrested in Chhattisgarh
Naxalites Arrested in Chhattisgarh

ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ

Naxalites Arrested in Chhattisgarh : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਇਕ ਇਨਾਮੀ ਨਕਸਲੀ ਸਮੇਤ ਪੰਜ ਨਕਸਲੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਪੰਜ ਨਕਸਲੀਆਂ ਉਈਕਾ ਚੈਤੂ (30), ਕੁੰਜਮ ਸੁਖਲਾਲ (35), ਪਦਮ ਹੁੰਗਾ (24), ਮਹਿਲਾ ਨਕਸਲੀ ਉਈਕਾ ਲੱਖੇ (35) ਅਤੇ ਪਦਮ ਸਨੂ (35) ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਨੇ ਦੱਸਿਆ ਕਿ ਉਈਕਾ ਚੈਟੂ ਪਰਮੀਲੀ ਏਰੀਆ ਕਮੇਟੀ ਦਾ ਮੈਂਬਰ ਹੈ ਅਤੇ ਉਸ ਦੇ ਸਿਰ 'ਤੇ 5 ਲੱਖ ਰੁਪਏ ਦਾ ਇਨਾਮ ਹੈ। ਉਹ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਖੇਤਰ ਵਿੱਚ ਸਰਗਰਮ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀ ਨਕਸਲ ਵਿਰੋਧੀ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਜਗਰਗੁੰਡਾ ਥਾਣੇ ਤੋਂ ਡੀਆਰਜੀ, ਜ਼ਿਲ੍ਹਾ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਇੱਕ ਸਾਂਝੀ ਟੀਮ ਨੂੰ ਰਵਾਨਾ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਮਿਸੀਗੁਡਾ ਜੰਗਲ ਅਤੇ ਚਿਕੋਮੇਟਾ ਪਿੰਡ ਨੇੜੇ ਕੁਝ ਸ਼ੱਕੀ ਵਿਅਕਤੀ ਪੁਲੀਸ ਟੀਮ ਨੂੰ ਦੇਖ ਕੇ ਭੱਜਣ ਲੱਗੇ, ਜਿਨ੍ਹਾਂ ਨੂੰ ਘੇਰ ਕੇ ਕਾਬੂ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਕਸਲੀਆਂ ਕੋਲੋਂ ਵਿਸਫੋਟਕ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਨਕਸਲੀਆਂ ਨੇ ਦੱਸਿਆ ਕਿ ਸੀਨੀਅਰ ਨਕਸਲੀ ਦੇ ਹੁਕਮਾਂ 'ਤੇ ਉਹ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਲਈ ਰਸਤੇ 'ਤੇ ਬਾਰੂਦੀ ਸੁਰੰਗਾਂ ਵਿਛਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।

Location: India, Chhatisgarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement